ਨਸਰਾਲਾ, 22 ਨਵੰਬਰ (ਸਤਵੰਤ ਸਿੰਘ ਥਿਆੜਾ)-ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਕੈਲਗਰੀ, ਕੈਨੇਡਾ ਵਲੋਂ ਸਮੂਹ ਇਲਾਕਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 23 ਨਵੰਬਰ ਦਿਨ ਐਤਵਾਰ ਨੂੰ ਪਿੰਡ ਦਿਓਵਾਲ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਕੈਂਸਰ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਇੰਗਲੈਂਡ ਨਿਵਾਸੀ ਕੁਲਵੰਤ ਸਿੰਘ ਧਾਲੀਵਾਲ ਵਲੋਂ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਕੈਨੇਡਾ ਤੇ ਆਤਮਾ ਸਿੰਘ ਦਿਓਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਅੱਠ ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਰੰਭ ਹੋਣਗੇ ਅਤੇ ਭੋਗ ਉਪਰੰਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਮਰੀਜ਼ਾ ਦਾ ਚੈੱਕਅਪ ਕੀਤਾ ਜਾਵੇਗਾ | ਇਸ ਮੌਕੇ ਮਰਦ ਤੇ ਔਰਤਾਂ ਦੋਵਾਂ ਲਈ ਕੈਂਸਰ ਦੀ ਜਾਂਚ, ਔਰਤਾਂ ਲਈ ਛਾਤੀ ਅਤੇ ਕੈਂਸਰ ਦੀ ਜਾਂਚ, ਜਿਸ ਵਿਚ ਮੈਮੋਗ੍ਰਾਫੀ ਟੈੱਸਟ ਸ਼ਾਮਿਲ ਹਨ | ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਅਤੇ ਲੋੜਵੰਦਾਂ ਨੂੰ ਫ਼ਰੀ ਐਨਕਾਂ ਦਿੱਤੀਆਂ ਜਾਣਗੀਆਂ | ਸ਼ੂਗਰ ਤੇ ਬਲੱਡ ਪ੍ਰੈਸ਼ਰ ਟੈੱਸਟਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਟੈੱਸਟ ਕੀਤੇ ਜਾਣਗੇ ਤੇ ਲੋੜਵੰਦਾਂ ਨੂੰ ਫ਼ਰੀ ਦਵਾਈਆਂ ਦਿੱਤੀਆਂ ਜਾਣਗੀਆਂ |