ਟਾਂਡਾ ਉੜਮੁੜ, 22 ਨਵੰਬਰ (ਭਗਵਾਨ ਸਿੰਘ ਸੈਣੀ)- ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਧੰਨ-ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਾਡੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਿਤੀ 23 ਨਵੰਬਰ 2025 ਦਿਨ ਐਤਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਹੁਸ਼ਿਆਰਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਸਜਾਇਆ ਜਾ ਰਿਹਾ ਇਹ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਆਰੰਭ ਹੋ ਕੇ ਪਿੰਡ ਬੋਲੇਵਾਲ, ਮੂਨਕਾਂ, ਮਾਡਲ ਟਾਊਨ, ਟਾਂਡਾ ਮੇਨ ਬਾਜ਼ਾਰ, ਸੀਨੀਅਰ ਸੈਕੰਡਰੀ ਸਕੂਲ ਲੜਕੇ, ਖੱਖਾ, ਜਾਜਾ, ਹਰਸੀ ਪਿੰਡ, ਰਾਜਪੁਰ, ਲੋਧੀ ਚੱਕ, ਕੁਰਾਲਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਟਾਹਲੀ ਸਾਹਿਬ ਆ ਕੇ ਸੰਪੂਰਨ ਹੋਵੇਗਾ | ਇਹ ਜਾਣਕਾਰੀ ਦਿੰਦੇ ਹੋਏ ਬਾਬਾ ਹਰਪ੍ਰੀਤ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਹਾਨ ਨਗਰ ਕੀਰਤਨ ਵਿਚ ਆਪਣੀ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਫਲ, ਚਾਹ, ਪਾਣੀ ਅਤੇ ਲੰਗਰ ਲਗਾਏ ਜਾਣਗੇ | ਇਹ ਨਗਰ ਕੀਰਤਨ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਸਾਲ ਕੱਢਿਆ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨਾਲ ਮਾਤਾ ਗੰਗਾ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰ ਅਤੇ ਹੋਰ ਪ੍ਰਬੰਧਕ ਹਾਜ਼ਰ ਸਨ |