07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਸੂਹਾ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ

Ad Position 21
No active advertisement
ਨਗਰ ਕੀਰਤਨ ਦਾ ਸਵਾਗਤ ਕਰਦੇ ਹੋਏ ਪਿ੍ੰ. ਡਾ. ਵਰਿੰਦਰ ਕੌਰ, ਦੀਪ ਗਗਨ ਸਿੰਘ ਗਿੱਲ ਅਤੇ ਹੋਰ | ਤਸਵੀਰ : ਕੌਸ਼ਲ <br/> 23-11-2025
ਦਸੂਹਾ, 22 ਨਵੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੋਸਾਇਟੀ (ਰਜਿ.) ਦਸੂਹਾ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢੇ ਗਏ ਵਿਸ਼ਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਯੋਜਿਤ ਪ੍ਰੋਗਰਾਮਾਂ ਦੀ ਲੜੀ ਅਧੀਨ ਇਸ ਮਹਾਨ ਨਗਰ ਕੀਰਤਨ ਦਾ ਠਹਿਰਾਓ ਕਾਲਜ ਕੈਂਪਸ ਵਿਚ ਕੀਤਾ ਗਿਆ ਸੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ, ਗਤਕਾ ਟੀਮਾਂ ਅਤੇ ਇਸ ਵਿਚ ਸ਼ਾਮਿਲ ਸੰਗਤ ਦਾ ਕਾਲਜ ਪਹੁੰਚਣ 'ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਪਿ੍ੰਸੀਪਲ ਡਾ. ਵਰਿੰਦਰ ਕੌਰ, ਜੀ.ਟੀ.ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਪਿ੍ੰਸੀਪਲ ਸੰਦੀਪ ਕੌਰ ਬੋਸਕੀ, ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਕਾਲਜ ਦੇ ਰਾਜਨੀਤੀ ਸ਼ਾਸਤਰ ਦੇ ਮੁਖੀ ਅਸਿ. ਪ੍ਰੋਫੈਸਰ ਰਜਿੰਦਰ ਕੌਰ ਕਲਸੀ, ਇਸ ਸਮਾਗਮ ਦੇ ਇੰਚਾਰਜ ਡਾ. ਰੁਪਿੰਦਰ ਕੌਰ ਗਿੱਲ, ਗੁਰਮਤਿ ਵਿੰਗ ਦੇ ਇੰਚਾਰਜ ਅਸਿ. ਪ੍ਰੋਫੈਸਰ ਸ਼ਰਨਜੀਤ ਕੌਰ, ਸਮੂਹ ਸਟਾਫ਼, ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ | ਇਸ ਨਗਰ ਕੀਰਤਨ ਦੇ ਕਾਲਜ ਵਿਚ ਪੜਾਅ ਦੌਰਾਨ ਭਾਈ ਸਾਹਿਬ ਸ. ਸੁਖਬੀਰ ਸਿੰਘ ਅਤੇ ਉਨ੍ਹਾਂ ਦੇ ਢਾਡੀ ਜਥੇ ਦੁਆਰਾ ਵਾਰਾਂ ਗਾਇਣ ਕਰਕੇ ਗੁਰੂ ਸਾਹਿਬ ਦੀ ਅਦੁੱਤੀ ਸ਼ਹਾਦਤ ਦਾ ਜੱਸ ਗਾਇਣ ਕੀਤਾ | ਵੱਖ -ਵੱਖ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ | ਇਲਾਕੇ ਤੋਂ ਪਹੁੰਚੀ ਸੰਗਤ ਨੇ ਗੁਰੂ ਜੱਸ ਸਰਵਣ ਕੀਤਾ | ਇਸ ਮੌਕੇ ਆਈਆਂ ਸ਼ਖ਼ਸੀਅਤਾਂ ਜਿਨ੍ਹਾਂ ਵਿਚੋਂ ਐਡਵੋਕੇਟ ਅਜੇ ਕੁਮਾਰ (ਪ੍ਰਧਾਨ ਵਾਲਮੀਕੀ ਸੰਘ ਦਸੂਹਾ), ਦੀਦਾਰ ਸਿੰਘ (ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ (ਰਜਿ.), ਦਸੂਹਾ, ਅਰੁਣ ਕੁਮਾਰ (ਪ੍ਰਧਾਨ ਦੀ ਗਰੇਟ ਰਾਜੀਵ ਦੀਕਸ਼ਤ ਗਊਸ਼ਾਲਾ ਦਸੂਹਾ), ਅਮਰੀਕ ਸਿੰਘ ਗੱਗੀ (ਪ੍ਰਧਾਨ ਵਪਾਰ ਮੰਡਲ, ਦਸੂਹਾ), ਐਸ.ਡੀ.ਓ. ਅਮਰਜੀਤ ਸਿੰਘ ਸ਼ਾਮਿਲ ਸਨ, ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਢਾਡੀ ਜਥੇ ਅਤੇ ਗਤਕਾ ਟੀਮਾਂ ਦਾ ਮਾਈਕ ਭੇਟਾ ਅਤੇ ਸਿਰੋਪਾਉ ਨਾਲ ਸਨਮਾਨ ਕੀਤਾ ਗਿਆ | ਸਾਰਿਆਂ ਲਈ ਚਾਹ ਦੇ ਲੰਗਰ ਅਤੁੱਟ ਵਰਤਾਏ ਗਏ | ਕਾਲਜ ਦੇ ਵਿਦਿਆਰਥੀ ਅਤੇ ਐਜੂਕੇਸ਼ਨ

Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿਤਾਬਪੁਰ ਦੀਆਂ ਗਲੀਆਂ-ਨਾਲੀਆਂ ਦੀ ਨਿਕਾਸੀ ਸਹੀ ਨਾ ਹੋਣ ਕਰਕੇ ਪਿੰਡ ਵਾਸੀ ਪ੍ਰੇਸ਼ਾਨ <br/> ਅਗਲੀ ਖ਼ਬਰ ਸਾਨੂੰ ਸਮਾਜਿਕ ਬੁਰਾਈਆਂ ਨੂੰ ਛੱਡ ਕੇ ਰਾਸ਼ਟਰ ਲਈ ਜੀਵਨ ਸਮਰਪਿਤ ਕਰਨ ਦੀ ਲੋੜ-ਸੰਦੀਪ ਮਲਿਕ <br/>
Ad Position 24
No active advertisement