ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਜਲੰਧਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਿੰਦਰਜੀਤ ਕੌਰ ਨੈਸ਼ਨਲ ਐਵਾਰਡੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਦਾ ਵਾਧੂ ਚਾਰਜ ਸੰਭਾਲ ਲਿਆ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਮਨਦੀਪ ਸ਼ਰਮਾ, ਪਿ੍ੰਸੀਪਲ ਸ਼ੈਲੇਂਦਰ ਠਾਕੁਰ, ਪਿ੍ੰਸੀਪਲ ਭਾਰਤ ਭੂਸ਼ਨ, ਪਿ੍ੰਸੀਪਲ ਧੀਰਜ ਵਸ਼ਿਸਠ, ਪਿ੍ੰਸੀਪਲ ਤਿ੍ਲੋਚਨ ਸਿੰਘ, ਪਿ੍ੰਸੀਪਲ ਜਰਨੈਲ ਸਿੰਘ, ਜ਼ਿਲ੍ਹਾ ਸਮਾਰਟ ਕਲਾਸ-ਰੂਮ ਕੋਆਰਡੀਨੇਟਰ ਪਿ੍ੰਸੀਪਲ ਜਿਤੇਂਦਰ ਸਿੰਘ, ਪਿ੍ੰਸੀਪਲ ਰਮਨਦੀਪ ਕੌਰ, ਮੁੱਖ ਅਧਿਆਪਕਾ ਹਰਪ੍ਰੀਤ ਕੌਰ, ਦੀਪਤੀ ਢਿੱਲੋਂ, ਲੈਕਚਰਾਰ ਸੰਦੀਪ ਕੁਮਾਰ ਸੂਦ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਗੁਲਿਆਨੀ, ਸੁਪਰਡੈਂਟ ਹਰਜੀਤ ਸਿੰਘ, ਨਰਿੰਦਰ ਸੋਹਲ, ਮਨੀਸ਼ ਕੁਮਾਰ ਸਮੇਤ ਸਿੱਖਿਆ ਵਿਭਾਗ ਦੇ ਕਈ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ | ਇਸ ਮੌਕੇ ਮੈਡਮ ਗੁਰਿੰਦਰਜੀਤ ਕੌਰ ਨੇ ਕਿਹਾ ਕਿ ਉਹ ਇਸ ਤੋਂ ਪਹਿਲਾਂ ਵੀ ਹੁਸ਼ਿਆਰਪੁਰ ਜ਼ਿਲੇ੍ਹ ਵਿਚ ਇਸੇ ਅਹੁਦੇ ਤੇ ਸੇਵਾ ਕਰ ਚੁੱਕੇ ਹਨ, ਇਸ ਲਈ ਉਹ ਜ਼ਿਲੇ੍ਹ ਦੀਆਂ ਜ਼ਰੂਰਤਾਂ ਅਤੇ ਸਿੱਖਿਆ ਪ੍ਰਣਾਲੀ ਨਾਲ ਪੂਰੀ ਤਰ੍ਹਾਂ ਜਾਣੂ ਹਨ | ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਕੀਤੇ ਪੱਤਰਾਂ ਅਤੇ ਨੀਤੀਆਂ ਨੂੰ ਸਮੇਂ ਸਿਰ ਸਕੂਲਾਂ ਵਿਚ ਲਾਗੂ ਕਰਵਾਉਣ ਲਈ ਸਕੂਲ ਮੁਖੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ |