08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅੱਡਾ ਬਾਗਪੁਰ-ਸਤੌਰ ਵਿਖੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 23-11-2025
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ੍ਰੀਨਗਰ ਤੋਂ ਅਨੰਦਪੁਰ ਸਾਹਿਬ ਤੱਕ ਸਜਾਏ ਗਏ ਨਗਰ ਕੀਰਤਨ ਦਾ ਅੱਡਾ ਬਾਗਪੁਰ ਸਤੌਰ ਵਿਖੇ ਪਹੁੰਚਣ 'ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਗੁਰਦੁਆਰਾ ਸਿੰੰਘ ਸਭਾ ਬਾਗਪੁਰ ਦੇ ਪ੍ਰਧਾਨ ਗੁਰਮੱੁਖ ਸਿੰਘ ਕੌਂਸਲ, ਪਰਵਿੰਦਰ ਸਿੰਘ ਸਰਪੰਚ ਸੱਜਣਾਂ, ਗੁਰਮੀਤ ਸਿੰਘ ਬਾਗਪੁਰ ਸਾਬਕਾ ਸਰਪੰਚ, ਨੰਬਰਦਾਰ ਜਸਵਿੰਦਰ ਸਿੰਘ, ਐਡਵੋਕੇਟ ਸੂਰਜ ਸਿੰਘ, ਡਾ. ਸੰਜੀਵ ਕੁਮਾਰ, ਨਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਜੱਸੀ, ਗਿਆਨੀ ਮਲਕੀਤ ਸਿੰਘ, ਮਨਜੀਤ ਸਿੰਘ ਕੌਂਸਲ, ਸਰਪੰਚ ਗੁਰਪ੍ਰੀਤ ਕੌਰ ਬਾਗਪੁਰ, ਮਨੀਸ਼ ਸੈਣੀ, ਅਮਨਦੀਪ ਸਿੰਘ ਸਰਪੰਚ ਬਸੀ ਮਰੂਫ, ਗੋਲਡੀ ਬੱਸੀ ਮੂਦਾ, ਪਰਮਜੀਤ ਸਿੰਘ ਸਤੌਰ, ਗੁਰਜੀਤ ਕੌਰ, ਜਸਵੀਰ ਸਿੰਘ ਫੌਜੀ, ਕਰਨਵੀਰ ਸਿੰਘ, ਅਮਿ੍ਤਪਾਲ ਸਿੰਘ, ਚਰਨ ਸਿੰਘ, ਮੋਹਨ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ |

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਵਿਚ ਕੰਨਾਂ ਦਾ ਫ੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/> ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਵਿਖੇ ਸਾਲਾਨਾ ਖੇਡਾਂ ਕਰਵਾਈਆਂ
Ad Position 24