ਪੱਸੀ ਕੰਢੀ, 22 ਨਵੰਬਰ (ਜਗਤਾਰ ਸਿੰਘ ਰਜਪਾਲਮਾ)- 27 ਦਲਿਤ ਜਥੇਬੰਦੀਆਂ ਦੇ ਸਾਂਝੇ ਪ੍ਰੋਗਰਾਮ ਅਨੁਸਾਰ ਸੂਬਾ ਕਨਵੀਨਰ ਜਸਵੀਰ ਸਿੰਘ ਪਾਲ, ਵਾਈਸ ਚੇਅਰਮੈਨ ਚੌਧਰੀ ਬਲਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 27 ਜਥੇਬੰਦੀਆਂ ਦੇ ਸਾਂਝੇ ਪ੍ਰੋਗਰਾਮ ਅਨੁਸਾਰ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਅੰਬੇਡਕਰ ਮਿਸ਼ਨ ਕਲੱਬ ਰਜਿ: ਵਲੋਂ ਉਕਤ ਸਮਾਜ ਦੀਆਂ ਸੰਵਿਧਾਨਿਕ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਬਾਬਾ ਸਾਹਿਬ ਦੇ ਪਰੀ ਨਿਰਵਾਣ ਮੌਕੇ 6 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਖੇ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੇ ਪ੍ਰਧਾਨ ਸਰਦਾਰ ਬਲਦੇਵ ਸਿੰਘ ਧੁੱਗਾ ਦੀ ਉਕਤ ਸਮਾਜ ਦੀਆਂ ਸੰਵਿਧਾਨਕ ਮੰਗਾਂ ਸਬੰਧੀ ਕੀਤੇ ਜਾ ਰਹੇ ਇਸ ਘਿਰਾਓ ਸਬੰਧੀ ਲੋਕਾਂ ਨੂੰ ਸਮਾਜ ਦੇ ਸੰਵਿਧਾਨਿਕ ਹੱਕਾਂ ਬਾਰੇ ਜਾਣੂੰ ਕਰਵਾਉਂਦੇ ਹੋਏ 6 ਦਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ |