ਅੱਡਾ ਸਰਾਂ, 22 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾ ਵਿਖੇ ਸਮਾਜ ਸੇਵੀ ਸੰਸਥਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਇੰਜੀਨੀਅਰ ਗੋਪਾਲ ਸਿੰਘ ਝਾਵਰ ਦੀ ਯਾਦ ਵਿਚ ਯੂਨਾਇਟਡ ਸਿੱਖ ਮਿਸ਼ਨ ਯੂ.ਐੱਸ.ਏ. ਦੇ ਚੇਅਰਮੈਨ ਰਸ਼ਪਾਲ ਸਿੰਘ ਢੀਂਡਸਾ ਦੀ ਦੇਖ-ਰੇਖ ਹੇਠ ਅੱਖਾਂ ਦਾ ਇਕ ਰੋਜ਼ਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ | ਗੁਰਦੁਆਰਾ ਬਾਬਾ ਸੁਲਤਾਨੀ ਰਾਮ ਵਿਖੇ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ ਨੇ ਕਰਦਿਆਂ ਸੰਸਥਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਕੈਂਪ ਦੌਰਾਨ 381 ਮਰੀਜ਼ਾਂ ਜੀ ਅੱਖਾਂ ਸੰਬੰਧੀ ਜਾਂਚ ਲੋੜਵੰਦ 361 ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਗਈਆਂ ਅਤੇ 44 ਮਰੀਜ਼ਾਂ ਦੀ ਅਪਰੇਸ਼ਨ ਵਾਸਤੇ ਚੋਣ ਕੀਤੀ ਗਈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਰਸ਼ਪਾਲ ਸਿੰਘ ਢੀਂਡਸਾ ਨੇ ਕੈਂਪ 'ਚ ਦਿੱਤੇ ਸਹਿਯੋਗ ਲਈ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਬਾਬਾ ਸੁਲਤਾਨੀ ਰਾਮ ਜੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ | ਇਸ ਕੈਂਪ ਦੌਰਾਨ ਡਾਕਟਰ ਪੀਊਸ ਸੂਦ ਤੇ ਉਨ੍ਹਾਂ ਦੀ ਟੀਮ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਅੰਤ 'ਚ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਡਾਕਟਰਾਂ ਦੀ ਟੀਮ ਅਤੇ ਯੂਨਾਈਟਡ ਸਿੱਖ ਮਿਸ਼ਨ ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਭਜੀਤ ਸਿੰਘ, ਜਤਿੰਦਰਜੀਤ ਸਿੰਘ, ਹਰਮਨਦੀਪ ਸਿੰਘ, ਕਰਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ, ਅਮਰਜੀਤ ਸਿੰਘ, ਮਨਜੋਤ ਸਿੰਘ, ਗੁਰਿੰਦਰ ਸਿੰਘ, ਪੱਪੂ ਝਾਵਾ, ਹੈਡ ਗ੍ਰੰਥੀ ਤਜਿੰਦਰ ਸਿੰਘ ਵੀ ਹਾਜ਼ਰ ਸਨ |