08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਐਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ

Ad Position 21
No active advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗੁਰੂ ਨਾਨਕ ਦੇਵ ਚੇਅਰ ਦੇ ਮੁਖੀ ਡਾ. ਗੁਰਪਾਲ ਸਿੰਘ ਸੰਧੂ ਨੂੰ ਸਨਮਾ ਨਿਤ ਕਰਦੇ ਹੋਏ ਪਿ੍ੰ. ਡਾ. ਸਮੀਰ ਸ਼ਰਮਾ ਤੇ ਹੋਰ | ਤਸਵੀਰ : ਰਾਮਗੜ੍ਹੀਆ <br/> 23-11-2025
ਮੁਕੇਰੀਆਂ, 22 ਨਵੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਤੇ ਇਤਿਹਾਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗੁਰੂ ਨਾਨਕ ਦੇਵ ਚੇਅਰ ਦੇ ਮੁਖੀ ਡਾ. ਗੁਰਪਾਲ ਸਿੰਘ ਸੰਧੂ ਨੇ ਮੁੱਖ ਬੁਲਾਰੇ ਵਜੋਂ ਇਸ ਸੈਮੀਨਾਰ ਦੌਰਾਨ ਸ਼ਿਰਕਤ ਕੀਤੀ | ਪੋ੍ਰਗਰਾਮ ਦੀ ਸ਼ੁਰੂਆਤ ਵਿਚ ਪੰਜਾਬੀ ਵਿਭਾਗ ਦੇ ਮੁਖੀ ਡਾ. ਕਿਰਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਮੁੱਚੇ ਸੈਮੀਨਾਰ ਦੀ ਰੂਪ ਰੇਖਾ ਸਬੰਧੀ ਜਾਣਕਾਰੀ ਦਿੱਤੀ ਅਤੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ ਅਤੇ ਬਲੀਦਾਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਦੇ ਸਾਡੇ ਦੇਸ਼ ਅਤੇ ਸਮਾਜ ਲਈ ਮਹੱਤਵ ਉੱਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਲੀਦਾਨ ਤੋਂ ਸੇਧ ਲੈ ਕੇ ਦੇਸ਼ ਤੇ ਸਮਾਜ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਮੁੱਖ ਬੁਲਾਰੇ ਵਜੋਂ ਹਾਜ਼ਰ ਡਾ. ਗੁਰਪਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿਚ ਭਾਰਤੀ ਅਤੇ ਵਿਸ਼ਵ ਭਰ ਦੀਆਂ ਵੱਖ-ਵੱਖ ਗਿਆਨ ਪਰੰਪਰਾਵਾਂ ਨੂੰ ਭਾਰਤੀ ਅਤੇ ਪੰਜਾਬੀ ਸਮਾਜ ਨਾਲ ਜੋੜਦਿਆਂ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਦੇ ਬਲੀਦਾਨ ਦੇ ਸੰਦਰਭ ਵਿਚ ਰੂਪਮਾਨ ਕੀਤਾ | ਉਨ੍ਹਾਂ ਗੁਰੂ ਤੇਗ਼ ਬਹਾਦਰ ਜੀ ਦੇ ਬਲੀਦਾਨ ਅਤੇ ਕਾਰਨਾਂ ਬਾਰੇ ਵੀ ਚਾਨਣਾ ਪਾਇਆ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਸਰੋਤਿਆਂ ਦੀਆਂ ਸ਼ੰਕਾਵਾਂ ਦਾ ਵੀ ਮੌਕੇ ਸਿਰ ਹੀ ਨਿਵਾਰਨ ਕੀਤਾ ਗਿਆ | ਪ੍ਰੋਗਰਾਮ ਦੇ ਅੰਤ ਵਿਚ ਕਾਲਜ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਅਨੁਰਾਧਾ ਵਲੋਂ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦਾ ਇਸ ਸੈਮੀਨਾਰ ਨੂੰ ਕਰਵਾਉਣ ਹਿਤ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਅਤੇ ਪ੍ਰਬੰਧਕ ਵਿਭਾਗਾਂ ਵਲੋਂ ਮੁੱਖ ਬੁਲਾਰੇ ਡਾ. ਗੁਰਪਾਲ ਸਿੰਘ ਸੰਧੂ ਨੂੰ ਸਨਮਾਨ ਚਿੰਨ੍ਹ ਭੇਟਾ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਹ ਸਮੁੱਚਾ ਸੈਮੀਨਾਰ ਵਿਦਿਆਰਥੀਆਂ ਅਤੇ ਸਰੋਤਿਆਂ ਲਈ ਬਹੁਤ ਹੀ ਗਿਆਨ-ਭਰਭੂਰ ਅਤੇ ਲਾਹੇਵੰਦ ਸਿੱਧ ਹੋਇਆ | ਇਸ ਮੌਕੇ ਡਾ. ਦੀਪਿਕਾ, ਡਾ. ਸੋਨੀਆ ਸ਼ਰਮਾ, ਪ੍ਰੋ. ਦਲਵਿੰਦਰ ਕੁਮਾਰ, ਪ੍ਰੋ. ਪ੍ਰਦੀਪ ਸਿੰਘ, ਪ੍ਰੋ.ਪਰਮਜੀਤ ਕੌਰ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਰਿਤੂ, ਪ੍ਰੋ. ਰਣਦੀਪ ਕੌਰ, ਪ੍ਰੋ. ਲਖਵਿੰਦਰ ਸਿੰਘ, ਪ੍ਰੋ. ਚੇਤਨਾ ਦੇ ਨਾਲ ਸਮੂਹ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਿੰਦਰਾ ਜਿੰਮਖਾਨਾ ਕਲੱਬ ਵਿਖੇ ਈ.ਜੀ.ਐਮ. ਵਲੋਂ ਸਮੁੱਚੇ ਮਤੇ ਪੂਰੇ ਬਹੁਮਤ ਨਾਲ ਪਾਸ ਅਗਲੀ ਖ਼ਬਰ ਵਾਰੀਅਰ ਸ਼ੂਟਿੰਗ ਅਕੈਡਮੀ ਭੰਗਾਲਾ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ <br/>
Ad Position 24