09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖਤਾ ਦੀ ਰਾਖੀ ਲਈ ਅਦੁਤੀ ਸ਼ਹਾਦਤ ਦਿੱਤੀ - ਵਿਜੇ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 23-11-2025
ਦਸੂਹਾ, 22 ਨਵੰਬਰ (ਭੁੱਲਰ)- ਵਿਜੇ ਮਾਲ ਦਸੂਹਾ ਦੇ ਮੈਨੇਜਿੰਗ ਡਾਇਰੈਕਟਰ ਤੇ ਵਿਜੇ ਮਾਰਕੀਟ ਐਸੋਸੀਏਸ਼ਨ ਦੇ ਕਨਵੀਨਰ ਵਿਜੇ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ, ਸਚਾਈ ਤੇ ਮਨੁੱਖੀ ਮਾਣ ਲਈ ਬੇਮਿਸਾਲ ਕੁਰਬਾਨੀ ਦਿੱਤੀ ਜਿਸ 'ਤੇ ਵਿਸ਼ਵ ਭਰ ਨੂੰ ਹਮੇਸ਼ਾ ਮਾਣ ਰਹੇਗਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਤਾਬਦੀ ਦਿਹਾੜੇ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਮਨੁੱਖਤਾ ਦੀ ਰਾਖੀ ਲਈ ਅਦੁਤੀ ਸ਼ਹਾਦਤ ਦਿੱਤੀ ਤੇ ਹਿੰਦੂ ਧਰਮ ਦੀ ਰੱਖਿਆ ਕੀਤੀ | ਵਿਜੇ ਸ਼ਰਮਾ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਦੁਤੀ ਸ਼ਹਾਦਤ ਨਾ ਦਿੰਦੇ ਤਾਂ ਅੱਜ ਸਮਾਜ ਧਾਰਮਿਕ ਆਜ਼ਾਦੀ ਦਾ ਨਿੱਘਾ ਨਾ ਮਾਣਦਾ | ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ, ਸਚਾਈ ਤੇ ਮਨੁੱਖੀ ਕਦਰਾਂ ਕੀਮਤਾਂ ਲਈ ਗੁਰੂ ਜੀ ਦੀ ਕੁਰਬਾਨੀ ਆਪਣੇ ਆਪ ਵਿਚ ਇੱਕ ਮਿਸਾਲ ਹੈ ਜੋ ਕਿਧਰੇ ਵੀ ਦੁਨੀਆ ਵਿਚ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਅੱਜ ਵਿਸ਼ਵ ਭਰ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਤਾਬਦੀ ਪੁਰਬ ਪਰਵਾਸੀ ਭਾਰਤੀਆਂ ਤੇ ਸੰਗਤਾਂ ਵਲੋਂ ਵੱਡੀ ਪੱਧਰ 'ਤੇ ਮਨਾਏ ਜਾ ਰਹੇ ਹਨ ਜਦਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਵੀ ਵੱਡੀ ਪੱਧਰ 'ਤੇ ਸਮਾਗਮ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾ ਯੋਗ ਕਦਮ ਹੈ | ਇਸ ਮੌਕੇ ਇਸ਼ਾਂਤ ਸ਼ਰਮਾ, ਮੁਕੇਸ਼ ਰੰਜਨ ਐਮ.ਆਰ.ਸੀ, ਬਾਬੂ ਅਰੁਣ ਕੁਮਾਰ ਸ਼ਰਮਾ, ਸਤੀਸ਼ ਕੁਮਾਰ, ਹਰਸ਼ ਸ਼ਰਮਾ, ਵਿਸ਼ਾਲ ਦੱਤਾ, ਜਸਬੀਰ ਸਿੰਘ ਚਾਵਲਾ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਰਦੋਥਲਾ ਦਰਬਾਰ ਵਿਖੇ ਸਾਲਾਨਾ ਜੋੜ ਮੇਲਾ ਤੇ ਭੰਡਾਰਾ 28 ਨੂੰ - ਹਰਦੋਥਲਾ <br/> ਅਗਲੀ ਖ਼ਬਰ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵੁਮੈਨ ਦਸੂਹਾ ਵਿਖੇ ਐਕਸਟਰਨਲ ਗ੍ਰੀਨ ਆਡਿਟ
Ad Position 24