29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਵਿਧਾਇਕ ਜਿੰਪਾ ਨੇ 44 ਪਿੰਡਾਂ ਦੀਆਂ ਪੰਚਾਇਤਾਂ ਨੂੰ 8.30 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ <br/>

Ad Position 21
No active advertisement
ਅਜੀਤ ਡੈਸਕ 24-11-2025
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮਹੱਤਵਪੂਰਨ ਮੀਟਿੰਗ ਦੌਰਾਨ ਲਗਭਗ 44 ਪਿੰਡਾਂ 'ਚ ਵਿਕਾਸ ਕਾਰਜਾਂ ਲਈ 8.30 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ | ਮੀਟਿੰਗ ਵਿਚ ਬਲਾਕ-1 ਅਤੇ ਬਲਾਕ-2 ਦੇ ਬਲਾਕ ਵਿਕਾਸ ਅਧਿਕਾਰੀਆਂ (ਬੀ.ਡੀ.ਓ.) ਦੇ ਨਾਲ-ਨਾਲ ਸਬੰਧਤ ਵਿਭਾਗਾਂ ਦੇ ਸਮੁੱਚੇ ਸਟਾਫ ਨੇ ਸ਼ਿਰਕਤ ਕੀਤੀ | ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਸਰਪੰਚ ਅਤੇ ਪੰਚ ਵੀ ਮੌਜੂਦ ਸਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇਲਾਕੇ ਦੇ ਲਗਭਗ 30 ਪਿੰਡਾਂ ਵਿੱਚ ਆਧੁਨਿਕ ਖੇਡ ਪਾਰਕ ਵਿਕਸਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਵਿੱਚ ਅਨੁਸ਼ਾਸਨ ਅਤੇ ਸਿਹਤ ਦੋਵਾਂ ਦਾ ਵਿਕਾਸ ਕਰਦੀਆਂ ਹਨ ਅਤੇ ਇਸ ਲਈ ਸਰਕਾਰ ਪੇਂਡੂ ਖੇਤਰਾਂ ਵਿੱਚ ਖੇਡ ਸਹੂਲਤਾਂ ਨੂੰ ਉਤਸ਼ਾਹਿਤ ਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਰਮਦਾਸਪੁਰ ਵਿਖੇ ਰਾਤਰੀ ਗੁਰਮਤਿ ਸਮਾਗਮ ਜਾਰੀ <br/> ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/>
Ad Position 24