ਗੜ੍ਹਦੀਵਾਲਾ, 23 ਨਵੰਬਰ (ਚੱਗਰ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 25 ਨਵੰਬਰ ਤੱਕ ਕਰਵਾਏ ਜਾ ਰਹੇ ਛੇ ਰੋਜ਼ਾ ਰਾਤਰੀ ਗੁਰਮਤਿ ਸਮਾਗਮ ਨਿਰੰਤਰ ਜਾਰੀ ਹਨ |ਸਮਾਗਮ ਦੌਰਾਨ ਭਾਈ ਹਰਪਾਲ ਸਿੰਗ ਦਸੂਹਾ, ਭਾਈ ਜਸਪਾਲ ਸਿੰਘ ਤਾਨ, ਭਾਈ ਅਲੰਕਾਰ ਸਿੰਘ ਪਟਿਆਲਾ, ਪ੍ਰੋ. ਮਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਅਮੋਲਕ ਸਿੰਘ ਪ੍ਰੀਤਮ ਪੁਰਾ, ਭਾਈ ਭੁਪਿੰਦਰ ਸਿੰਘ ਸੋਹਲਪੁਰ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਲੱਖਣ ਸਿੰਘ ਚੌਧਰਪੁਰ, ਭਾਈ ਮਨਜੀਤ ਸਿੰਘ ਬਾਬਕ ਅਤੇ ਅੱਜ ਦੇ ਦੀਵਾਨ ਵਿਚ ਭਾਈ ਮੋਹਣ ਸਿੰਘ ਬਾਹਲੇ, ਭਾਈ ਅਮਨਦੀਪ ਸਿੰਘ ਫਰਵਾਲਾ, ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਅਮਰੀਕ ਸਿੰਘ ਫ਼ੁਲ ਹੁਸ਼ਿਆਰਪੁਰ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਢਾਡੀ ਵਾਰਾਂ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ |ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਅਤੇ ਡਾਕਟਰ ਹਰਮਿੰਦਰ ਸਿੰਘ ਸਹਿਜ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ |ਇਸ ਮੌਕੇ ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਮਾਸਟਰ ਪਿਆਰਾ ਸਿੰਘ, ਚਰਨਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਸਤਿੰਦਰ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਪ੍ਰੀਤਮ ਸਿੰਘ, ਪ੍ਰਭਜੋਤ ਸਿੰਘ, ਪ੍ਰਭਦੀਪ ਸਿੰਘ, ਜੋਬਨ ਪ੍ਰੀਤ ਸਿੰਘ, ਇੱਕਜੋਤ ਸਿੰਘ, ਗਿਆਨ ਸਿੰਘ, ਸ਼ੀਤਲ ਸਿੰਘ, ਬਹਾਦਰ ਸਿੰਘ, ਸ਼ੌਕੀਨ ਸਿੰਘ, ਦਰਸ਼ਨ ਸਿੰਘ, ਤਜਿੰਦਰ ਸਿੰਘ, ਤਰਲੋਕ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |