ਬੁੱਲ੍ਹੋਵਾਲ 23 ਨਵੰਬਰ (ਲੁਗਾਣਾ)-ਜ਼ਿਲਾ ਸਿੱਖਿਆ ਅਫਸਰ (ਸ. ਸੈ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਬੀ.ਐਨ.ਓ ਬੁੱਲੋਵਾਲ ਦੀ ਅਗਵਾਈ ਹੇਠ ਕੌਮੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਡਿਆਲਾ ਸੈਣੀਆਂ ਵਿਖੇ ਕਰਵਾਈ ਗਈ | ਇਸ ਮੌਕੇ ਬੁੱਲ੍ਹੋਵਾਲ ਬਲਾਕਾਂ ਦੇ ਸਮੂਹ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਸਰਕਾਰੀ ਮਿਡਲ ਸਕੂਲ ਪੰਡੋਰੀ ਬਾਵਾ ਦਾਸ ਦੀਆਂ ਵਿਦਿਆਰਥੀਆਂ ਲਵੀ ਬੈਂਸ, ਅਮਨਪ੍ਰੀਤ ਕੌਰ ਅਤੇ ਅਨਮੋਲਦੀਪ ਸਿੰਘ ਨੇ ਜੂਨੀਅਰ ਵਿੰਗ ਵਿੱਚ ਹਿੱਸਾ ਲੈਂਦੇ ਹੋਏ ਤਿੰਨੋ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਗਾਈਡ ਅਧਿਆਪਕ ਸ਼੍ਰੀ ਸੰਦੀਪ ਸਿੰਘ ਸਾਇੰਸ ਮਾਸਟਰ ਜੀ ਨੇ ਦੱਸਿਆ ਕਿ ਨੇ ਲਵੀ ਬੈਂਸ ਨੇ ਵੇਸਟ ਮੈਨੇਜਮੈਂਟ ਥੀਮ, ਅਮਨਪ੍ਰੀਤ ਕੌਰ ਨੇ ਹੈਲਥ ਅਤੇ ਹਾਈਜੀਨ ਅਤੇ ਅਨਮੋਲਦੀਪ ਸਿੰਘ ਨੇ ਈਮਰਜਿੰਗ ਟੈਕਨੋਲੋਜੀ ਨਾਲ ਸੰਬੰਧਿਤ ਮਾਡਲ ਤਿਆਰ ਕੀਤੇ ਅਤੇ ਪਹਿਲਾ ਸਥਾਨ ਹਾਸਿਲ ਕੀਤਾ | ਇਥੇ ਇਹ ਵਰਣਯੋਗ ਹੈ ਕਿ ਸਿੰਗਲ ਟੀਚਰ ਸਕੂਲ ਅਧਿਆਪਕ ਸੰਦੀਪ ਸਿੰਘ ਸਾਇੰਸ ਮਾਸਟਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਲਗਾਤਾਰ ਨੌਵੀ ਵਾਰ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ | ਉਹਨਾਂ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸ਼੍ਰੀ ਚਰਨਜੀਤ ਸਿੰਘ ਕੰਪਿਊਟਰ ਫੈਕਲਟੀ, ਦਰਜਾ ਚਾਰ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |