29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਡਾਕਟਰ ਦੀ ਸਲਾਹ ਤੋਂ ਬਿਨਾਂ ਦਵਾਈ ਲੈਣੀ ਖ਼ਤਰਨਾਕ-ਡਾ. ਮਨਪ੍ਰੀਤ ਕੌਰ <br/>

Ad Position 21
No active advertisement
ਅਜੀਤ ਡੈਸਕ 24-11-2025
ਹੁਸ਼ਿਆਰਪੁਰ, 23 ਨਵੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੀ.ਐਚ.ਸੀ. ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਰੋਗਾਣੂਨਾਸ਼ਕ ਹਫਤੇ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਹਾਜ਼ਰ ਮਰੀਜ਼ਾਂ ਅਤੇ ਏ.ਐੱਨ.ਐਮ. ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਕੋਈ ਵੀ ਦਵਾਈ ਡਾਕਟਰ ਦੀ ਸਲਾਹ ਤੋਂ ਬਿਨਾ ਨਹੀਂ ਲੈਣੀ ਚਾਹੀਦੀ | ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਲੋਕਾਂ ਨੂੰ ਦਵਾਈ ਦੇ ਸਹੀ ਇਸਤੇਮਾਲ ਲਈ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਅਤੇ ਇਹ ਕੰਮ ਡਾਕਟਰਾਂ ਦੇ ਨਾਲ ਨਾਲ ਸਾਡੀਆਂ ਏ.ਐੱਨ.ਐੱਮ., ਮ.ਪ.ਹ.ਵ. ਮੇਲ ਅਤੇ ਆਸ਼ਾ ਵਰਕਰਾਂ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਗਰਭਵਤੀ ਅÏਰਤਾਂ ਅਤੇ ਬੱਚਿਆਂ ਨੂੰ ਵੀ ਸਪੈਸ਼ਲਿਸਟ ਡਾਕਟਰ ਦੀ ਸਲਾਹ ਤੋਂ ਬਿਨਾਂ ਦਵਾਈ ਨਹੀਂ ਦੇਣੀ ਚਾਹੀਦੀ | ਇਸ ਮੌਕੇ ਹਰਦੀਪ ਸਿੰਘ ਬੀ.ਈ.ਈ., ਕਮਲਜੀਤ ਕੌਰ, ਬਲਵੀਰ ਕੌਰ, ਕਮਲੇਸ਼ ਦੇਵੀ, ਜਸਵਿੰਦਰ ਕੌਰ, ਬਲਜੀਤ ਸੈਣੀ, ਰੇਖਾ ਦੇਵੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਦੇ ਯਤਨਾਂ ਸਦਕਾ ਊਸ਼ਾ ਮਾਰਟਿਨ ਵਲੋਂ ਮਿਸ਼ਨ ਚੜ੍ਹਦੀ ਕਲਾ ਲਈ 5 ਲੱਖ ਦਾ ਯੋਗਦਾਨ <br/> ਅਗਲੀ ਖ਼ਬਰ ਜੇ.ਐਸ.ਸੰਨਰਾਈਜ਼ ਪਬਲਿਕ ਸਕੂਲ ਬਿਸੋ ਚੱਕ ਦੇ ਬੱਚਿਆਂ ਨੂੰ ਯੋਗ ਦੇ ਗੁਰ ਸਿਖਾਏ <br/>
Ad Position 24