11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਵਲੋਂ ਅਕਾਲੀ ਉਮੀਦਵਾਰਾਂ ਦੀ ਚੋਣ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 06-12-2025
ਵਿਦੇਸ਼ ਭੇਜਣ ਦਾ ਝਾਂਸਾ 1.60 ਲੱਖ ਠੱਗੀ ਕਰਨ ਵਾਲੀ ਅÏਰਤ ਖ਼ਿਲਾਫ਼ ਮਾਮਲਾ ਦਰਜ
ਟਾਂਡਾ ਉੜਮੁੜ, 5 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਪਿੰਡ ਜੌੜਾ ਨਾਲ ਸੰਬੰਧਿਤ ਇਕ ਨੌਜਵਾਨ ਨੂੰ ਵਿਦੇਸ਼ ਜਰਮਨ ਭੇਜਣ ਦਾ ਝਾਂਸਾ ਦੇ ਕੇ 1.60 ਲੱਖ ਰੁਪਏ ਦੀ ਠੱਗੀ ਕਰਨ ਵਾਲੀ ਪਿੰਡ ਦੀ ਹੀ ਇਕ ਔਰਤ ਖ਼ਿਲਾਫ਼ ਟਾਂਡਾ ਪੁਲਿਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਸ਼ਿਕਾਇਤ ਕਰਤਾ ਰਾਮ ਮੂਰਤੀ ਪੁੱਤਰ ਆਤਮਾ ਰਾਮ ਵਲੋਂ ਐੱਸ.ਐੱਸ.ਪੀ ਹੁਸ਼ਿਆਰਪੁਰ ਨੂੰ ਦਿੱਤੀ ਗਈ ਸ਼ਿਕਾਇਤ ਉਪਰੰਤ ਨਿਰਮਲ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਜੌੜਾ ਦੇ ਖ਼ਿਲਾਫ਼ ਦਰਜ ਕੀਤਾ ਹੈ | ਜ਼ਿਲ੍ਹਾ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਰਾਮ ਮੂਰਤੀ ਨੇ ਦੱਸਿਆ ਕਿ ਉਕਤ ਮੁਲਜ਼ਮ ਅÏਰਤ ਨੇ ਉਸ ਦੇ ਪੁੱਤਰ ਗੁਰਵਿੰਦਰ ਸਿੰਘ ਨੂੰ ਵਿਦੇਸ਼ ਜਰਮਨ ਭੇਜਣ ਦਾ ਝਾਂਸਾ ਦੇ ਕੇ 1.60 ਲੱਖ ਰੁਪਏ ਦੀ ਠੱਗੀ ਕੀਤੀ ਹੈ | ਜਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਾਂਡਾ ਪੁਲਿਸ ਵੱਲੋਂ ਕੀਤੀ ਗਈ ਜਾਂਚ ਪੜਤਾਲ ਉਪਰੰਤ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਨੇ 251 ਲਾਭਪਾਤਰੀਆਂ ਨੂੰ ਪੀ.ਐਮ. ਆਵਾਸ ਯੋਜਨਾ ਦੇ ਪ੍ਰਵਾਨਗੀ ਪੱਤਰ ਸੌਂਪੇ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਦੋ ਦਰਜਨ ਆਗੂ ਰੇਲ ਰੋਕੋ ਪ੍ਰੋਗਰਾਮ ਦੌਰਾਨ ਟਾਂਡਾ 'ਚ ਗਿ੍ਫ਼ਤਾਰ <br/>
Ad Position 24