11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

25 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ 98 ਅਤੇ 208 ਬਲਾਕ ਸੰਮਤੀਆਂ ਲਈ 688 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>

Ad Position 21
No active advertisement
ਅਜੀਤ ਡੈਸਕ 06-12-2025
ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਲਈ 14 ਦਸੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਹੁਸ਼ਿਆਰਪੁਰ 'ਚ 25 ਜ਼ਿਲਾ ਪ੍ਰੀਸ਼ਦ ਜ਼ੋਨਾਂ ਲਈ 98, ਜਦਕਿ 208 ਬਲਾਕ ਸੰਮਤੀਆਂ ਲਈ 688 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਨਾਮਜ਼ਦਗੀਆਂ ਦਾਖਲ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਬਣਾਏ ਗਏ ਨਾਮਜ਼ਦਗੀ ਕੇਂਦਰਾਂ 'ਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਤੇ ਉਨਾਂ ਦੇ ਸਮਰਥਕ ਵੱਡੀ ਗਿਣਤੀ 'ਚ ਮੌਜੂਦ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ 'ਚ ਜ਼ਿਲਾ ਪ੍ਰੀਸ਼ਦ ਦੇ 25 ਜ਼ੋਨਾਂ ਅਤੇ 208 ਬਲਾਕ ਸੰਮਤੀਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਇਹ ਚੋਣਾਂ ਬੈਲਟ ਪੇਪਰ ਰਾਹੀਂ ਹੋਣਗੀਆਂ, ਜਦਕਿ 6 ਦਸੰਬਰ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ | ਉਨ•ਾਂ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਦੇ 25 ਜ਼ੋਨਾਂ ਲਈ ਕੁੱਲ 98 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ, ਜਦਕਿ ਹੁਸ਼ਿਆਰਪੁਰ-1, ਹੁਸ਼ਿਆਰਪੁਰ-2, ਭੂੰਗਾ, ਗੜ•ਸ਼ੰਕਰ, ਮਾਹਿਲਪੁਰ, ਟਾਂਡਾ, ਦਸੂਹਾ, ਹਾਜੀਪੁਰ, ਮੁਕੇਰੀਆਂ ਤੇ ਤਲਵਾੜਾ ਬਲਾਕ ਸੰਮਤੀਆਂ ਲਈ ਕੁੱਲ 688 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ | ਉਨਾਂ ਦੱਸਿਆ ਕਿ ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਤੱਕ ਬੈਲੇਟ ਪੇਪਰ ਨਾਲ ਹੋਣਗੀਆਂ, ਜਦਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਥਾਪਿਤ ਗਿਣਤੀ ਕੇਂਦਰਾਂ 'ਚ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਡਾ. ਰਾਜ ਕੁਮਾਰ ਨੇ ਲੋਕ ਸਭਾ 'ਚ ਆਦਮਪੁਰ ਏਅਰਪੋਰਟ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਦੇ ਨਾਂਅ 'ਤੇ ਰੱਖਣ ਦੀ ਮੰਗ ਉਠਾਈ <... ਅਗਲੀ ਖ਼ਬਰ ਪੰਚਾਇਤ ਸੰਮਤੀ ਗੜ੍ਹਸ਼ੰਕਰ ਦੇ ਸਾਰੇ 82 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ <br/>
Ad Position 24