11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਅਨਮੋਲ ਮਨੁੱਖਾ ਜਨਮ ਪ੍ਰਭੂ ਪ੍ਰਮਾਤਮਾ ਦੀ ਭਗਤੀ ਵਾਸਤੇ ਪ੍ਰਾਪਤ ਹੋਇਆ - ਸੰਤ ਗੁਰਦਿਆਲ ਸਿੰਘ <br/>

Ad Position 21
No active advertisement
ਅਜੀਤ ਡੈਸਕ 06-12-2025
ਟਾਂਡਾ ਉੜਮੁੜ, 5 ਦਸੰਬਰ (ਦੀਪਕ ਬਹਿਲ)- ਤਪ ਅਸਥਾਨ ਸੰਤ ਬਾਬਾ ਬਲਵੰਤ ਸਿੰਘ ਜੀ ਦਾਰਾਪੁਰ ਟਾਂਡਾ ਵਿਖੇ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਸ਼ਰਧਾ ਸਤਿਕਾਰ ਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਇਲਾਕੇ ਭਰ 'ਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਬਾਬਾ ਜੀ ਦੇ ਤਪ ਅਸਥਾਨ ਤੇ ਨਤਮਸਤਕ ਹੁੰਦੇ ਹੋਏ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਸਮੂਹ ਸੰਗਤ ਨੂੰ ਪ੍ਰਵਚਨਾਂ ਦੁਆਰਾ ਨਿਹਾਲ ਕਰਦੇ ਹੋਏ ਕਿਹਾ ਕਿ ਸਾਨੂੰ ਇਹ ਮਨੁੱਖਾ ਜਨਮ ਪ੍ਰਭੂ ਪ੍ਰਮਾਤਮਾ ਦੀ ਭਗਤੀ ਵਾਸਤੇ ਪ੍ਰਾਪਤ ਹੋਇਆ ਹੈ ਪ੍ਰੰਤੂ ਅਸੀਂ ਕਲਯੁਗ ਦੇ ਪ੍ਰਭਾਵ ਹੇਠ ਆ ਕੇ ਕਾਮ, ਕ੍ਰੋਧ, ਲੋਭ ਮੋਹ ਤੇ ਹੰਕਾਰ ਵਿਚ ਫਸ ਜਾਂਦੇ ਹਾਂ ਤੇ ਆਪਣਾ ਅਨਮੋਲ ਮਨੁੱਖਾ ਜਨਮ ਅਜਾਈਾ ਹੀ ਗਵਾ ਦਿੰਦੇ ਹਾਂ | ਉਨ੍ਹਾਂ ਕਿਹਾ ਜਦੋਂ ਅਸੀਂ ਇਸ ਸੰਸਾਰ ਤੋਂ ਜਾਵਾਂਗੇ ਤਾਂ ਉਸ ਵਕਤ ਕੇਵਲ ਸਾਡੇ ਨਾਲ ਪ੍ਰਮਾਤਮਾ ਪ੍ਰਭੂ ਪ੍ਰਮਾਤਮਾ ਦਾ ਨਾਮ ਕੀਤੇ ਗਏ ਚੰਗੇ ਕਰਮ ਹੀ ਸਾਡੇ ਨਾਲ ਜਾਣਗੇ | ਇਸ ਮੌਕੇ ਸਮਾਗਮ ਦੌਰਾਨ ਸੰਤ ਬਾਬਾ ਜੋਗਾ ਸਿੰਘ ਜੀ ਰਾਮੂ ਥਿਆੜਾ ਵਾਲੇ ਤੇ ਬਾਬਾ ਹਰਜਿੰਦਰ ਸਿੰਘ ਬਰਾੜ, ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਬਲਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜ਼ੋਰਾਵਰ ਸਿੰਘ, ਭਾਈ ਅਰਜਨ ਸਿੰਘ, ਉਸਤਾਦ ਹੀਰਾ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਸਤਬੀਰ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 14 ਨੂੰ <br/> ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਝੁੱਗੀ-ਝੌਂਪੜੀਆਂ ਤੇ ਬਸਤੀਆਂ 'ਚ ਰਾਸ਼ਨ ਕਿੱਟਾਂ ਵੰਡੀਆਂ <br/>
Ad Position 24