ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਦੁੱਤੀ ਗੁਰਮਤਿ ਸਮਾਗਮ 14 ਦਸੰਬਰ ਨੂੰ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾ, ਉੂਨਾਂ ਰੋਡ ਬਜਵਾੜਾ ਕਲਾਂ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਤਰਨਾ ਦਲ ਨੇ ਦੱਸਿਆ ਕਿ 14 ਦਸੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਜਥੇਦਾਰ ਗਿਆਨੀ ਰਘੁਵੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਸ਼ੋ੍ਰਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਿੰਦਾ ਸ਼ਹੀਦ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾਂ, ਸਿੰਘ ਸਾਹਿਬ ਜਥੇਦਾਰ ਬਾਬਾ ਜੋਗਿੰਦਰ ਸਿੰਘ ਮੁਖੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ, ਸੰਤ ਬਾਬਾ ਸਰਬਜੋਤ ਸਿੰਘ ਬੇਦੀ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਸਾਹਿਬ, ਜਥੇਦਾਰ ਬਲਵਿੰਦਰ ਸਿੰਘ ਮਹਿਤਾ ਚੌਂਕ ਤਰਨਾ ਦਲ, ਭਾਈ ਮੱਖਣ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੰਤ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲੇ, ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਤ ਬਾਬਾ ਰਣਜੀਤ ਸਿੰਘ ਗੁ. ਸ਼ਹੀਦ ਸਿੰਘਾ ਹੁਸ਼ਿਆਰਪੁਰ, ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਰਾਈਆਂ ਵਾਲੇ, ਸੰਤ ਬਾਬਾ ਬਲਰਾਜ ਸਿੰਘ ਜਿਆਣ, ਸੰਤ ਬਾਬਾ ਸਰਵਣ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸੰਪ੍ਰਦਾਇ, ਭਾਈ ਜਤਿੰਦਰ ਸਿੰਘ ਪਿੱਪਲੀ ਸਾਹਿਬ ਵਾਲੇ, ਭਾਈ ਘਰਜੋਤ ਸਿੰਘ ਹੁਸ਼ਿਆਰਪੁਰ, ਗਿਆਨੀ ਆਕਾਸ਼ਦੀਪ ਸਿੰਘ ਦਮਦਮੀ ਟਕਸਾਲ, ਭਾਈ ਹੀਰਾ ਸਿੰਘ ਰਤਨ ਮਾਣਕ ਢੇਰੀ ਅਤੇ ਭਾਈ ਸੁਖਜੀਤ ਸਿੰਘ ਹੁਸ਼ਿਆਰਪੁਰ ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਅਤੇ ਗੁਰ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਉਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਦੁਪਹਿਰ 12 ਵਜੇ ਪੰਜ ਪਿਆਰਿਆਂ ਵੱਲੋਂ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤ ਵੀ ਛਕਾਇਆ ਜਾਵੇਗਾ |