09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪਾਬਲਾ ਵਲੋਂ 'ਆਪ' ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-12-2025
ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਪਾਬਲਾ ਦੀ ਅਗਵਾਈ 'ਚ ਹੋਈ | ਜਿਸ 'ਚ ਸੰਗਠਨ ਮਜ਼ਬੂਤੀ ਅਤੇ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਹੋਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਅਫ਼ਸਰਸ਼ਾਹੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪੱਕੇ ਤੌਰ 'ਤੇ ਆਵਾਜ਼ ਬੁਲੰਦ ਕਰਦੀ ਰਹੇਗੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੈਕਟਰੀ ਤੋਂ ਲੈ ਕੇ ਹਰ ਪੱਧਰ 'ਤੇ ਤੁਰੰਤ ਹੱਲ ਕਰਨ ਲਈ ਮੈਦਾਨ ਵਿਚ ਕੰਮ ਕਰੇਗੀ | ਪਾਬਲਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਸੰਗਠਨ ਦਾ ਹਰ ਵਰਕਰ ਲੋਕਾਂ ਦੀ ਭਲਾਈ ਲਈ ਜ਼ਿੰਮੇਵਾਰ ਹੈ | ਇਸ ਮੌਕੇ ਹਲਕਾ ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਹਮੇਸ਼ਾਂ ਵਚਨਬੱਧ ਹੈ ਅਤੇ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਵੀ ਲੋਕਾਂ ਨਾਲ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧਿਤ ਵਿਭਾਗ ਤੱਕ ਪਹੁੰਚਾਉਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ |

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਵੇਟਲਿਫਟਿੰਗ ਮੁਕਾਬਲਿਆਂ 'ਚ ਜੇਤੂਆਂ ਦਾ ਸਨਮਾਨ <br/> ਅਗਲੀ ਖ਼ਬਰ ਸੈਕੰਡਰੀ ਸਕੂਲ ਝੁਨੀਰ ਵਿਖੇ ਪ੍ਰੀ ਨਿਰਵਾਣ ਦਿਵਸ ਮਨਾਇਆ
Ad Position 24