ਹੁਸ਼ਿਆਰਪੁਰ, 6 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੀ ਫ਼ੂਕ ਉਸ ਵੇਲੇ ਨਿਕਲ ਦੀ ਨਜ਼ਰ ਆਈ ਜਦੋਂ ਹਲਕਾ ਸ਼ਾਮਚੁਰਾਸੀ ਤੋਂ ਇੱਕ ਐਨ.ਡੀ.ਪੀ.ਐੱਸ ਦੇ ਤਹਿਤ ਸਜ਼ਾ ਕੱਟ ਚੁੱਕੇ ਵਿਅਕਤੀ ਨੇ ਆਮ ਆਦਮੀ ਪਾਰਟੀ ਵੱਲੋਂ ਬਲਾਕ ਸੰਮਤੀ ਚੋਣਾਂ ਦੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ | ਇਸ ਦੀ ਭਿਣਕ ਜਦੋਂ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੂੰ ਲੱਗੀ ਤਾਂ ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਉਕਤ ਵਿਅਕਤੀ ਦਾ ਨਾਮਜ਼ਦਗੀ ਪੱਤਰ ਰੱਦ ਕਰ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਨਸ਼ੇ ਵਿਰੁੱਧ ਮੁਹਿੰਮ ਚਲਾ ਰਹੀ ਹੈ | ਦੂਸਰੇ ਪਾਸੇ ਸੱਜਾ ਕੱਟ ਚੁੱਕੇ ਵਿਅਕਤੀ ਨੇ ਆਮ ਆਦਮੀ ਪਾਰਟੀ ਵੱਲੋਂ ਬਲਾਕ ਸੰਮਤੀ ਚੋਣਾਂ ਲਈ ਪੇਪਰ ਭਰੇ ਗਏ ਸਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਆਗੂ ਮੁਨੀਸ਼ ਸਿਸੋਦੀਆ ਵੱਲੋਂ ਇੱਕ ਬਿਆਨ ਦਿੱਤਾ ਗਿਆ ਸੀ ਕਿ ਚੋਣਾਂ ਜਿੱਤਣ ਲਈ ਹਰ ਹੀਲਾ ਤੇ ਢੰਗ ਅਪਣਾਉਣਗੇ | ਇਹ ਇਸੇ ਦੀ ਉਦਾਹਰਨ ਹੈ | ਉਨ੍ਹਾਂ ਨਾਮਜ਼ਦਗੀ ਪੇਪਰ ਰੱਦ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ |