10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਤਲਵਾੜਾ ਦੀ ਚੋਣ ਲਈ 47 ਉਮੀਦਵਾਰ ਚੋਣ ਮੈਦਾਨ 'ਚ <br/>

Ad Position 21
No active advertisement
ਅਜੀਤ ਡੈਸਕ 07-12-2025
ਤਲਵਾੜਾ, ਰਾਮਗੜ੍ਹ ਸੀਕਰੀ, 6 ਦਸੰਬਰ (ਓਸ਼ੋ, ਕਟੋਚ)- ਬਲਾਕ ਸੰਮਤੀ ਤਲਵਾੜਾ ਦੇ ਕੁੱਲ 15 ਜ਼ੋਨਾਂ ਦੀ ਚੋਣ ਲਈ ਵੱਖ-ਵੱਖ ਰਾਜਨੀਤਿਕ ਦਲਾਂ ਦੇ ਕੁੱਲ 47 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਨਿਸ਼ਚਿਤ ਮਿਤੀ ਤੱਕ ਕੁੱਲ 59 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ ਜਦੋਂ ਕਿ 12 ਉਮੀਦਵਾਰਾਂ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਵਾਪਸ ਕਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਬੀ.ਡੀ.ਪੀ.ਓ. ਤਲਵਾੜਾ ਬਿਕਰਮ ਸਿੰਘ, ਚੋਣ ਅਧਿਕਾਰੀ ਦਿਨੇਸ਼ ਕੁਮਾਰ ਅਤੇ ਮਨੋਜ ਕੁਮਾਰ ਨੇ ਦੱਸਿਆ ਕਿ 45 ਉਮੀਦਵਾਰ ਵੱਖ-ਵੱਖ ਰਾਜਨੀਤਿਕ ਦਲਾਂ ਨਾਲ ਸੰਬੰਧਿਤ ਹਨ ਜਦਕਿ ਦੋ ਉਮੀਦਵਾਰ ਆਜ਼ਾਦ ਦੇ ਤੌਰ 'ਤੇ ਆਪਣੀ ਕਿਸਮਤ ਅਜ਼ਮਾ ਰਹੇ ਹਨ | ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਵਿਚ ਕਾਂਗਰਸੀ ਉਮੀਦਵਾਰਾਂ ਦੀ ਹੋਵੇਗੀ ਇਤਿਹਾਸਿਕ ਜਿੱਤ - ਸਰਬਜੋਤ ਸਾਬੀ <br... ਅਗਲੀ ਖ਼ਬਰ ਬਲਾਕ ਸੰਮਤੀ ਲਈ 56 ਉਮੀਦਵਾਰ ਚੋਣ ਮੈਦਾਨ ਵਿਚ - ਐਸ. ਡੀ. ਐਮ. ਅÏਲਖ <br/>
Ad Position 24