10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਵਿਚ ਕਾਂਗਰਸੀ ਉਮੀਦਵਾਰਾਂ ਦੀ ਹੋਵੇਗੀ ਇਤਿਹਾਸਿਕ ਜਿੱਤ - ਸਰਬਜੋਤ ਸਾਬੀ <br/>

Ad Position 21
No active advertisement
ਪਾਰਟੀ ਉਮੀਦਵਾਰ ਥੋੜੂ ਰਾਮ ਦਾ ਸਨਮਾਨ ਕਰਨ ਸਮੇਂ ਸਰਬਜੋਤ ਸਾਬੀ ਅਤੇ ਹੋਰ ਪਾਰਟੀ ਵਰਕਰ ਅਤੇ ਆਗੂ ਸਾਹਿਬਾਨ | ਤਸਵੀਰ : ਰਾਮਗੜ੍ਹੀਆ <br/> 07-12-2025
ਮੁਕੇਰੀਆਂ, 6 ਦਸੰਬਰ (ਰਾਮਗੜ੍ਹੀਆ)- ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀਆਂ ਜਿੱਤਾਂ ਦਰਜ ਕਰਨਗੇ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸ ਦੇ ਸੀਨੀਅਰ ਆਗੂ ਸ. ਸਰਬਜੋਤ ਸਿੰਘ ਸਾਬੀ ਵਲੋਂ ਬਲਾਕ ਸੰਮਤੀ ਜ਼ੋਨ ਖਿੱਚੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਥੋੜੂ ਰਾਮ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਸਵਾਗਤ ਕਰਦਿਆਂ ਕੀਤਾ ਗਿਆ | ਸਰਬਜੋਤ ਸਾਬੀ ਨੇ ਅੱਗੇ ਕਿਹਾ ਕਿ ਸੂਬੇ ਦੀ ਮੌਜੂਦਾ 'ਆਪ' ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਚੋਣਾਂ ਵਿਚ ਹਾਰ ਦੇ ਡਰ ਕਾਰਨ ਕਾਂਗਰਸੀ ਉਮੀਦਵਾਰਾਂ ਦਾ ਰਾਹ ਡੱਕਣ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਅਸਫਲ ਹੋਣਗੀਆਂ ਕਿਉਂਕਿ ਸੂਬੇ ਦੇ ਲੋਕ ਕਾਂਗਰਸ ਦੇ ਨਾਲ ਹਨ | ਉਨ੍ਹਾਂ ਕਿਹਾ ਕਿ ਮੁਕੇਰੀਆਂ ਹਲਕੇ ਵਿਚ ਪੈਂਦੀਆਂ ਸਾਰੀਆਂ ਸੀਟਾਂ 'ਤੇ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨਗੇ ਕਿਉਂਕਿ ਪਿਛਲੇ 4 ਸਾਲਾਂ ਦੌਰਾਨ 'ਆਪ' ਸਰਕਾਰ ਵਲੋਂ ਮੁਕੇਰੀਆਂ ਹਲਕੇ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ ਜਿਸ ਦਾ ਸਬਕ ਲੋਕ ਇਨ੍ਹਾਂ ਚੋਣਾਂ ਵਿਚ ਸਰਕਾਰ ਨੂੰ ਸਿਖਾਉਣਗੇ | ਸਰਬਜੋਤ ਸਾਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਧੱਕੇਸ਼ਾਹੀ ਅਤੇ ਅਫ਼ਸਰਸ਼ਾਹੀ ਦੀ ਮਦਦ ਲੈ ਕੇ ਚੋਣਾਂ ਜਿੱਤਣ ਦੀ ਕੋਸ਼ਿਸ਼ ਵਿਚ ਹੈ ਲੇਕਿਨ ਜਿਹੜੇ ਵੀ ਅਫ਼ਸਰ ਆਪਣੀ ਤਾਕਤ ਦਾ ਗ਼ਲਤ ਇਸਤੇਮਾਲ ਕਰਨਗੇ | ਉਨ੍ਹਾਂ ਨੂੰ ਕਾਂਗਰਸ ਦੀ ਸਰਕਾਰ ਬਣਨ 'ਤੇ ਜਵਾਬਦੇਹ ਬਣਾਇਆ ਜਾਵੇਗਾ | ਸਰਬਜੋਤ ਸਾਬੀ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਦੌਰਾਨ ਘਰ-ਘਰ ਪਹੁੰਚਾਇਆ ਜਾਵੇਗਾ ਅਤੇ ਨਾਲ ਹੀ ਮੌਜੂਦਾ 'ਆਪ' ਸਰਕਾਰ ਦੀਆਂ ਨਕਾਮੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਨੇ ਮੁਕੇਰੀਆਂ ਹਲਕੇ ਵਿਚ ਚੋਣ ਲੜ ਰਹੇ ਸਾਰੇ ਕਾਂਗਰਸੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਤਕੜੇ ਹੋ ਕੇ ਚੋਣ ਲੜਨ ਕਿਉਂਕਿ ਅਸੀਂ ਆਪਣੇ ਹਰ ਵਰਕਰ ਅਤੇ ਉਮੀਦਵਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਹੋਵਾਂਗੇ | ਇਸ ਮੌਕੇ ਪ੍ਰਸ਼ੋਤਮ ਸਿੰਘ ਪੁਰੀਕਾ, ਤਜਿੰਦਰ ਪਾਲ ਸਿੰਘ ਬੱਬਲ ਸਰਪੰਚ ਗੋਦੜਾ, ਲਖਬੀਰ ਸਿੰਘ ਮਾਨਾ, ਸਤਨਾਮ ਸਿੰਘ ਸਰਪੰਚ ਖਿੱਚੀਆਂ, ਬੀਰਬਲ ਸਿੰਘ, ਗੁਰਮੀਤ ਸਿੰਘ, ਰਜਿੰਦਰ ਸਿੰਘ, ਗੁਲਸ਼ਨ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਸੰਮਤੀ ਗੜ੍ਹਸ਼ੰਕਰ ਦੇ 25 ਜ਼ੋਨਾਂ ਤੋਂ 76 ਉਮੀਦਵਾਰ ਚੋਣ ਮੈਦਾਨ 'ਚ, 'ਆਪ' ਤੇ ਕਾਂਗਰਸ ਆਹਮੋ-ਸਾਹਮਣੇ <br/>... ਅਗਲੀ ਖ਼ਬਰ ਬਲਾਕ ਸੰਮਤੀ ਤਲਵਾੜਾ ਦੀ ਚੋਣ ਲਈ 47 ਉਮੀਦਵਾਰ ਚੋਣ ਮੈਦਾਨ 'ਚ <br/>
Ad Position 24