22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਲੋਕਾਂ ਨੇ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਕਾਂਗਰਸ ਨੂੰ ਜਿਤਾਉਣ ਦਾ ਮਨ ਬਣਾਇਆ- ਸਰਬਜੋਤ ਸਾਬੀ, ਮਿਨਹਾਸ <br/>

Ad Position 21
No active advertisement
ਅਜੀਤ ਡੈਸਕ 08-12-2025
ਮੁਕੇਰੀਆਂ, 7 ਦਸੰਬਰ (ਰਾਮਗੜ੍ਹੀਆ)- ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਹੋਣ ਜਾ ਰਹੀ ਚੋਣ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਲੋਕ ਉਤਸ਼ਾਹਿਤ ਹਨ ਕਿਉਂਕਿ ਲੋਕ ਸੂਬੇ ਦੀ ਮੌਜੂਦਾ ਆਪ ਸਰਕਾਰ ਤੋਂ ਦੁਖੀ ਹਨ ਅਤੇ ਇਸ ਸਰਕਾਰ ਨੂੰ ਸਬਕ ਸਿਖਾਉਣਾ ਚਾਹੁੰਦੇ ਹਨ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸ ਦੇ ਸੀਨੀਅਰ ਆਗੂ ਸ. ਸਰਬਜੋਤ ਸਿੰਘ ਸਾਬੀ ਵੱਲੋਂ ਹਲਕੇ ਦੇ ਪਿੰਡ ਨੌਸ਼ਹਿਰਾ ਪੱਤਣ ਵਿਖੇ ਪਿੰਡ ਵਾਸੀਆਂ ਦੀ ਇੱਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ | ਉਨ੍ਹਾਂ ਅੱਗੇ ਕਿਹਾ ਕਿ ਨੌਸ਼ਹਿਰਾ ਪੱਤਣ ਜੋਨ ਤੋਂ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੇ ਬਹੁਤ ਹੀ ਸੂਝਵਾਨ ਅਤੇ ਇਮਾਨਦਾਰ ਆਗੂਆਂ ਜਿਨ੍ਹਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਲਈ ਸ੍ਰੀਮਤੀ ਰੇਖਾ ਰਾਣੀ ਅਤੇ ਬਲਾਕ ਸੰਮਤੀ ਲਈ ਸ੍ਰੀਮਤੀ ਰਾਜਵਿੰਦਰ ਕੌਰ ਨੂੰ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਗਿਆ ਹੈ ਅਤੇ ਇਹ ਦੋਵੇਂ ਉਮੀਦਵਾਰ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਜੁੜ ਕੇ ਆਪਣੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਇਹ ਆਗੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਪਹੁੰਚ ਕੇ ਆਪਣੇ-ਆਪਣੇ ਇਲਾਕੇ ਦੇ ਵਿਕਾਸ ਕਾਰਜ ਨੂੰ ਗਤੀ ਦਿਵਾਉਣ ਵਿਚ ਵੱਡੀ ਭੂਮਿਕਾ ਅਦਾ ਕਰਨਗੇ | ਸਰਬਜੋਤ ਸਾਬੀ ਨੇ ਕਿਹਾ ਕਿ ਇੱਕ ਪਾਸੇ ਜਿੱਥੇ ਕਾਂਗਰਸ ਵੱਲੋਂ ਇਮਾਨਦਾਰ ਅਤੇ ਮਿਹਨਤੀ ਆਗੂਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਲੋਕ ਚੋਣ ਲੜਨ ਲਈ ਤਿਆਰ ਨਹੀਂ ਹਨ ਜਿਸ ਕਾਰਨ ਆਪ ਦੀ ਲੀਡਰਸ਼ਿਪ ਧੱਕੇ ਨਾਲ ਲੋਕਾਂ ਨੂੰ ਟਿਕਟਾਂ ਦੇ ਕੇ ਖੜ੍ਹੀ ਕਰ ਰਹੀ ਹੈ ਲੇਕਿਨ ਲੋਕ ਹੁਣ ਇਸ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਸਰਬਜੋਤ ਸਾਬੀ ਨੇ ਅੱਗੇ ਕਿਹਾ ਕਿ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾ ਵਿਚ ਵੀ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ ਜਿਸ ਦੀ ਝਲਕ ਇਨ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾ ਵਿਚ ਦੇਖਣ ਨੂੰ ਮਿਲੇਗੀ | ਇਸ ਮੌਕੇ ਤਰਸੇਮ ਸਿੰਘ ਮਿਨਹਾਸ, ਠਾਕੁਰ ਮਸਤਾਨ ਸਿੰਘ ਡੱਡ, ਸਾਬਕਾ ਸਰਪੰਚ ਰਜਵੰਤ ਕੌਰ, ਹਰਜੀਤ ਸਿੰਘ ਕਲੀਚਪੁਰ ਕਲੌਤਾ, ਅਨਿਲ ਠਾਕੁਰ ਮਾਨਸਰ, ਨੰਬਰਦਾਰ ਬਲਜੀਤ ਸਿੰਘ ਨੀਟਾ, ਕੁਲਵੀਰ ਸਿੰਘ ਬੱਬਾ, ਲਖਬੀਰ ਸਿੰਘ ਮਾਨਾ, ਅਸ਼ਵਨੀ ਕੁਮਾਰ ਸਰਪੰਚ ਕੌਲੀਆਂ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਥਾਨ 'ਤੇ ਚੋਰੀ ਕਰਨ ਵਾਲੇ 3 ਦੋਸ਼ੀ ਕਾਬੂ <br/> ਅਗਲੀ ਖ਼ਬਰ ਕਰਮਜੀਤ ਸਿੰਘ ਕੂਕਾ ਸੀਨੀਅਰ ਫਾਰਮੇਸੀ ਅਫ਼ਸਰ ਦੀ ਸੇਵਾ ਮੁਕਤੀ 'ਤੇ ਪ੍ਰਭਾਵਸ਼ਾਲੀ ਸਮਾਰੋਹ
Ad Position 24