ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣ ਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾਂ ਵਿਚ ਅੱਜ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਹਵਾਲਾਤੀ ਅਤੇ ਕੈਦੀ (ਅÏਰਤਾਂ) ਅਤੇ ਵੱਖ- ਵੱਖ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਜ਼ਸਪਿੰਦਰ ਸਿੰਘ ਪੈਨਲ ਐਡਵੋਕੇਟ, ਰਜਿੰਦਰ ਸਿੰਘ ਪੈਨਲ ਐਡਵੋਕੇਟ, ਪੰਕਜ ਚੌਧਰੀ ਐਡਵੋਕੇਟ/ਸਕੱਤਰ ਬਾਰ, ਨਮਰਤਾ ਮਿਨਹਾਸ, ਸੰਜੀਵ ਜੱਸਲ, ਐਡਵੋਕੇਟ/ਵਾਈਸ ਪੈ੍ਰਜ਼ੀਡੈਂਟ, ਬਿ੍ਜ ਬਾਲਾ ਪੈਨਲ ਐਡਵੋਕੇਟ, ਵਿਕਰਮ ਭੱਲਾ ਪੈਨਲ ਐਡਵੋਕੇਟ, ਰੁਪੀਕਾ ਠਾਕੁਰ ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਅਤੇ ਮਿਸ ਨਿਹਾਰੀਕਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਵੱਲੋਂ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ | ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ | ਨਾਲਸਾ (ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ- ਡਰਗ ਮੁਕਤ ਭਾਰਤ ਲਈ), ਯੋਜਨਾ 2025 ਅਤੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ 'ਤੇ ਨਸ਼ਿਆਂ ਦਾ ਪ੍ਰਭਾਵ ਅਤੇ ਐਨ.ਡੀ.ਪੀ.ਐਸ ਐਕਟ ਦੇ ਕਾਨੂੰਨੀ ਉਪਬੰਦਾ ਬਾਰੇ ਜਾਣਕਾਰੀ ਦਿੱਤੀ | ਅੰਤ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਹੁਸ਼ਿਆਰਪੁਰ ਵਿਚ ਕੰਮ ਕਰ ਰਹੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਪ੍ਰਚਾਰ ਸਮਗਰੀ ਵੰਡੀ ਗਈ |