22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਚੋਣਾਂ 'ਚ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ-ਠੰਡਲ <br/>

Ad Position 21
No active advertisement
ਅਜੀਤ ਡੈਸਕ 08-12-2025
ਹੁਸ਼ਿਆਰਪੁਰ, 7 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਕੰਮ ਕੀਤਾ ਹੈ | ਜਿਸਦੇ ਚੱਲਦਿਆਂ 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਦਾ ਸਾਥ ਦੇਣਗੇ ਅਤੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਚਲਾਈਆਂ ਭਲਾਈ ਸਕੀਮਾਂ ਅਤੇ ਕੀਤੇ ਵਿਕਾਸ ਕਾਰਜਾਂ ਨੂੰ ਅੱਜ ਵੀ ਸੂਬਾ ਵਾਸੀ ਯਾਦ ਕਰ ਰਹੇ ਹਨ ਅਤੇ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਮਨ ਬਣਾਈ ਬੈਠੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਖਾਏ ਸ਼ਬਜਬਾਗਾਂ ਤੋਂ ਹਰ ਕੋਈ ਜਾਣੂ ਹੋ ਚੁੱਕਾ ਹੈ ਅਤੇ ਲੋਕ ਆਪ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਸਾਰੇ ਭਲੀਭਾਂਤ ਜਾਣਦੇ ਹਨ ਕਿ ਆਪ ਦੀ ਸਰਕਾਰ ਦਿੱਲੀ ਆਗੂਆਂ ਦੇ ਇਸ਼ਾਰੇ 'ਤੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਾਹਦ ਇਕੋ ਇਕ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਂ ਭਗਵਤੀ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਉਮੀਦਵਾਰ ਉਤਾਰਨ 'ਚ ਬਾਕੀ ਪਾਰਟੀਆਂ ਤੋਂ ਪਛੜਿਆ ਅਕਾਲੀ ਦਲ
Ad Position 24