23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕੰਢੀ ਖੇਤਰ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ - ਗੇਰਾ, ਟਿੰਮੀ <br/>

Ad Position 21
No active advertisement
ਅਜੀਤ ਡੈਸਕ 08-12-2025
ਨੰਗਲ ਬਿਹਾਲਾਂ, 7 ਦਸੰਬਰ (ਵਿਨੋਦ ਮਹਾਜਨ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਅਤੇ ਲਖਵਿੰਦਰ ਸਿੰਘ ਟਿੰਮੀ ਵਲੋਂ ਉਮੀਦਵਾਰਾਂ ਦੇ ਹੱਕ ਵਿਚ ਨੁੱਕੜ ਮੀਟਿੰਗਾਂ ਅਤੇ ਚੋਣ ਪ੍ਰਚਾਰ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅੱਜ ਦੀ ਨੰਗਲ ਬਿਹਾਲਾਂ ਦੀ ਮੀਟਿੰਗ ਦੌਰਾਨ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਵਾਅਦਾ ਕੀਤਾ | ਉਨ੍ਹਾਂ ਕਿਹਾ ਕਿ ਕੱਲ੍ਹ ਨੰਗਲ ਜੋਨ ਦੇ ਪਿੰਡਾਂ ਮਾਵਾ, ਬਾਂਠਾਂ, ਕੋਲੀਆਂ, ਜਖਰਾਵਲ ਆਦਿ ਵਿਖੇ ਬਲਾਕ ਸੰਮਤੀ ਉਮੀਦਵਾਰ ਅਸ਼ੋਕ ਰਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਨਾ ਰਾਣੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵੋਟਰਾਂ ਵਲੋਂ ਮਿਲ ਰਹੇ ਭਾਰੀ ਸਮਰਥਨ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਪੁਰਬ ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ <br/>
Ad Position 24