ਦਸੂਹਾ, 7 ਦਸੰਬਰ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਸੋਮਾ ਦੇਵੀ ਅਤੇ ਬਲਾਕ ਸੰਮਤੀ ਉਮੀਦਵਾਰ ਮਨਜੀਤ ਕੌਰ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਸੰਤ ਬਾਬਾ ਜਸਪਾਲ ਸਿੰਘ ਕੋਲੋਂ ਆਸ਼ੀਰਵਾਦ ਲਿਆ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤੇ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਸੰਸਾਰਪੁਰ ਜ਼ੋਨ ਅਤੇ ਬਲਾਕ ਸੰਮਤੀ ਪਨਵਾਂ ਜ਼ੋਨ ਤੋ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ | ਉਨ੍ਹਾਂ ਕਿਹਾ ਕਿ ਮਹਾਪੁਰਸ਼ਾਂ ਦੇ ਅਸ਼ੀਰਵਾਦ ਨਾਲ ਹਰੇਕ ਮੈਦਾਨ ਚ ਜਿੱਤ ਮਿਲਦੀ ਹੈ | ਉਨ੍ਹਾਂ ਕਿਹਾ ਕਿ ਦਸੂਹਾ ਬਲਾਕ ਸੰਮਤੀ ਉਮੀਦਵਾਰ ਪੂਰੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਿਕਾਸ ਦੇ ਕੰਮਾਂ ਨੂੰ ਦੇਖ ਕੇ ਹੀ ਵੋਟ ਪਾ ਰਹੇ ਹਨ ਜੋ ਕਿ ਆਪਣੇ ਆਪ ਵਿਚ ਇੱਕ ਮਿਸਾਲ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸੰਮਤੀ ਮੈਂਬਰਾਂ ਨੇ ਲੋਕ ਹਿਤਾਂ ਦੇ ਕੰਮ ਨਹੀਂ ਕੀਤੇ ਹੁਣ ਲੋਕ ਉਨ੍ਹਾਂ ਤੋਂ ਦਰ ਕਿਨਾਰਾ ਕਰ ਰਹੇ ਹਨ | ਵਿਧਾਇਕ ਨੇ ਕਿਹਾ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਲੋਕਾਂ 'ਚ ਖ਼ਤਮ ਹੋ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵੀ ਵੱਡੀ ਲੀਡ ਨਾਲ ਜਿੱਤਣਗੇ | ਇਸ ਸਮੇਂ ਬਲਕਾਰ ਸਿੰਘ ਪਨਵਾਂ, ਅਮਰੀਕ ਸਿੰਘ, ਪ੍ਰਦੀਪ ਸਿੰਘ, ਸਪਿੰਕਾ ਬਲਾਕ ਪ੍ਰਧਾਨ ਨਿੱਕੂਚੱਕ, ਗੁਰਪ੍ਰੀਤ ਸਿੰਘ ਹਾਜ਼ਰ ਸਨ |