28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮੈਡੀਕਲ 'ਚ ਸੀਟ ਦਿਵਾਉਣ ਦਾ ਝਾਂਸਾ ਦੇ ਕੇ 68 ਲੱਖ 35 ਹਜ਼ਾਰ ਠੱਗੇ, ਡਾਕਟਰ ਨਾਮਜ਼ਦ

Ad Position 21
No active advertisement
ਅਜੀਤ ਡੈਸਕ 18-12-2025
ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਮੈਡੀਕਲ ਵਿਚ ਮੈਨੇਜਮੈਂਟ ਕੋਟੇ 'ਚੋਂ ਸੀਟ ਦੁਆਉਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 68 ਲੱਖ 35 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇਕ ਕਥਿਤ ਦੋਸ਼ੀ ਡਾਕਟਰ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਜਾਣਕਾਰੀ ਅਨੁਸਾਰ ਮਾਡਲ ਟਾਊਨ ਦੇ ਵਾਸੀ ਡਾ. ਰਵਿੰਦਰ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਮੁਖੀ ਕੋਲ ਦਿੱਤੀ ਸ਼ਿਕਾਇਤ ਦਿੱਤੀ ਸੀ | ਉਸਨੇ ਦੱਸਿਆ ਕਿ ਉਸਦੇ ਬੇਟੇ ਨੂੰ ਐਮ.ਡੀ.(ਮੈਡੀਕਲ) ਰੋਡੀਓਲਾਜੀ ਦੀ ਮੈਨੇਜਮੈਂਟ ਕੋਟੇ ਵਿਚ ਸੀਟ ਦੁਆਉਣ ਦੇ ਨਾਂ 'ਤੇ ਇਕ ਸਾਜ਼ਿਸ਼ ਤਹਿਤ ਉਸਦੇ ਨਾਲ ਕਥਿਤ ਤੌਰ 'ਤੇ ਡਾ. ਅਨਮੋਲ ਸੇਠੀ ਵਾਸੀ ਨਰੇਲਾ ਨਜ਼ਦੀਕ ਦਿੱਲੀ ਨੇ ਕਥਿਤ ਤੌਰ 'ਤੇ ਉਸਦੇ ਕੋਲੋਂ 68 ਲੱਖ 35 ਹਜ਼ਾਰ ਰੁਪਏ ਦੀ ਠੱਗੀ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਸ਼ਿਕਾਇਤ ਦੀ ਜਾਂਚ ਡੀ.ਐਸ.ਪੀ. ਨਾਰਕੋਟਿਕਸ ਨੇ ਕੀਤੀ ਸੀ | ਜਾਂਚ ਰਿਪੋਰਟ ਆਉਣ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨੀ ਚੇਂਜਰ ਦੀ ਦੁਕਾਨ 'ਤੇ ਹੋਈ ਲੁੱਟ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ <br/> ਅਗਲੀ ਖ਼ਬਰ ਬਲਾਕ ਭੂੰਗਾ ਅਧੀਨ ਆਉਂਦੇ 23 ਪੰਚਾਇਤ ਸੰਮਤੀ ਜ਼ੋਨਾਂ 'ਚੋਂ 11 ਜੋਨਾਂ ਦੇ ਨਤੀਜੇ ਆਏ <br/>
Ad Position 24