28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਿਹਤ ਵਿਭਾਗ ਵਲੋਂ ਨਕਲੀ ਦੇਸੀ ਘਿਓ ਦੀ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 18-12-2025
ਹੁਸ਼ਿਆਰਪੁਰ, 17 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ.ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹਿਰ ਦੇ ਗਊਸ਼ਾਲਾ ਬਾਜ਼ਾਰ ਅਤੇ ਖ਼ਾਨਪੁਰੀ ਗੇਟ ਖੇਤਰ ਵਿਚ ਦੇਸੀ ਘਿਓ ਦੇ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਪੂਰੇ ਗਊਸ਼ਾਲਾ ਬਾਜ਼ਾਰ ਅਤੇ ਖ਼ਾਨਪੁਰੀ ਗੇਟ ਇਲਾਕੇ ਵਿਚ ਸਥਿਤ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਬ੍ਰਾਂਡਿਡ ਦੇਸੀ ਘਿਓ ਅਤੇ ਡਰਾਈ ਫਰੂਟ ਦੇ ਕੁੱਲ ਦੋ ਸੈਂਪਲ ਭਰੇ ਗਏ, ਜੋ ਨਿਯਮਾਂ ਅਨੁਸਾਰ ਜਾਂਚ ਲਈ ਮਨਜ਼ੂਰਸ਼ੁਦਾ ਲੈਬਾਰਟਰੀ ਨੂੰ ਭੇਜੇ ਜਾਣਗੇ | ਇਸ ਤੋਂ ਇਲਾਵਾ ਇੱਕ ਦੇਸੀ ਘਿਓ ਨਿਰਮਾਤਾ ਇਕਾਈ ਦੀ ਵੀ ਇੰਸਪੈਕਸ਼ਨ ਕਰਕੇ ਉੱਥੇ ਸਫ਼ਾਈ, ਸਟੋਰੇਜ ਅਤੇ ਲੇਬਲਿੰਗ ਸਬੰਧੀ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ | ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਕਲੀ ਅਤੇ ਗ਼ੈਰ-ਮਿਆਰੀ ਖਾਦ ਪਦਾਰਥਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ, 2006 ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ 'ਚ ਪਲੇਸਮੈਂਟ ਕੈਂਪ ਭਲਕੇ ਅਗਲੀ ਖ਼ਬਰ ਮਨੀ ਚੇਂਜਰ ਦੀ ਦੁਕਾਨ 'ਤੇ ਹੋਈ ਲੁੱਟ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ <br/>
Ad Position 24