ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕੈਰੀਅਰ ਸੈਂਟਰ ਹੁਸ਼ਿਆਰਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਇਸ ਪਲੇਸਮੈਂਟ ਕੈਂਪ ਵਿਚ ਸੋਨਾਲੀਕਾ (ਕੰਟਰੈਕਟਰ ਰੋਲ), ਹਕਿੰਨਜ਼ ਕੂਕਰ ਲਿਮਟਿਡ, ਸ੍ਰੀ ਨਰਾਇਣ ਫੂਡ ਇੰਡਸਟਰੀ ਅਤੇ ਏਅਰਟੈੱਲ ਪੇਮੈਂਟ ਬੈਂਕ ਵਲੋਂ ਪਿੱਕਰ-ਪੈੱਕਰ, ਹੈਲਪਰ, ਓਪਰੇਟਰ, ਪ੍ਰੋਡਕਸ਼ਨ ਹੈਲਪਰ, ਕਿਚਨ ਹੈਲਪਰ, ਡਿਸਪੈੱਚਰ ਅਤੇ ਪ੍ਰਮੋਟਰ ਦੀ ਅਸਾਮੀ ਦੇ ਲਈ ਇੰਟਰਵਿਊ ਕੀਤੀ ਜਾਵੇਗੀ | ਇਸ ਪਲੇਸਮੈਂਟ ਕੈਂਪ ਵਿਚ ਘੱਟੋ-ਘੱਟ ਪੰਜਵੀਂ, ਦਸਵੀਂ, ਬਾਰ੍ਹਵੀਂ ਅਤੇ ਆਈ.ਟੀ.ਆਈ. ਪਾਸ (ਸਾਰੇ ਟਰੇਡਜ਼) ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ | ਇਸ ਅਸਾਮੀ ਦੇ ਲਈ ਤਨਖ਼ਾਹ 11000 ਤੋਂ 21000 ਰੁਪਏ ਪ੍ਰਤੀ ਮਹੀਨਾ ਅਤੇ ਇਨਸੈਨਟਿਵ ਵੀ ਦਿੱਤੇ ਜਾਣਗੇ | ਚਾਹਵਾਨ ਯੋਗ ਪ੍ਰਾਰਥੀ ਮਿਤੀ 19 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਐਮ.ਐਸ.ਡੀ.ਸੀ. ਬਿਲਡਿੰਗ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਆਪਣੇ ਰਜ਼ਿਊਮ ਦੀਆਂ 2-3 ਕਾਪੀਆਂ ਲੈ ਕੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ |