28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਿਵਲ ਸਰਜਨ ਡਾ. ਬਲਵੀਰ ਕੁਮਾਰ ਵਲੋਂ ਆਮ ਆਦਮੀ ਕਲੀਨਿਕਾਂ ਦਾ ਅਚਨਚੇਤ ਦੌਰਾ

Ad Position 21
No active advertisement
ਅਜੀਤ ਡੈਸਕ 18-12-2025
ਹੁਸ਼ਿਆਰਪੁਰ, 17 ਦਸੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਵਲੋਂ ਆਮ ਆਦਮੀ ਕਲੀਨਿਕ ਨਲੋਈਆਂ ਚੌਂਕ, ਬਾਗਪੁਰ, ਡਰੇਨੇਜ ਆਫ਼ਿਸ ਅਤੇ ਨਹਿਰ ਕਲੋਨੀ ਦਾ ਅਚਨਚੇਤ ਦੌਰਾ ਕਰਕੇ ਉੱਥੇ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ | ਇਸ ਦੌਰੇ ਦਾ ਮੁੱਖ ਉਦੇਸ਼ ਕਲੀਨਿਕਾਂ ਦੀ ਕਾਰਗੁਜ਼ਾਰੀ, ਸਟਾਫ਼ ਦੀ ਹਾਜ਼ਰੀ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਗੁਣਵੱਤਾ ਦੀ ਜਾਂਚ ਕਰਨਾ ਸੀ | ਦੌਰੇ ਦੌਰਾਨ ਡਾ. ਬਲਵੀਰ ਕੁਮਾਰ ਵਲੋਂ ਕਲੀਨਿਕਾਂ 'ਚ ਮਰੀਜ਼ਾਂ ਦੇ ਰਿਕਾਰਡ, ਓ.ਪੀ.ਡੀ. ਪ੍ਰਬੰਧ, ਫਾਰਮੇਸੀ ਸਟੋਰਾਂ 'ਚ ਦਵਾਈਆਂ ਦੇ ਸਟਾਕ, ਸਾਫ਼-ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਏ. ਸਤਪਾਲ ਵੀ ਮੌਜੂਦ ਰਹੇ | ਸਿਵਲ ਸਰਜਨ ਵਲੋਂ ਡਿਊਟੀ 'ਤੇ ਮੌਜੂਦ ਸਮੂਹ ਸਟਾਫ਼ ਦੀ ਹਾਜ਼ਰੀ ਚੈੱਕ ਕਰਕੇ ਉਨ੍ਹਾਂ ਨੂੰ ਸਮੇਂ ਦੇ ਪਾਬੰਦ ਰਹਿਣ, ਆਪਣੀਆਂ ਜ਼ਿੰਮੇਵਾਰੀਆਂ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣ ਅਤੇ ਮਰੀਜ਼ਾਂ ਨਾਲ ਸਹਿਯੋਗ ਪੂਰਵਕ ਅਤੇ ਸਨਮਾਨਜਨਕ ਰਵੱਈਆ ਅਪਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ | ਉਨ੍ਹਾਂ ਵਲੋਂ ਫਾਰਮੇਸੀ ਸਟੋਰਾਂ ਦੀ ਵਿਸ਼ੇਸ਼ ਤੌਰ 'ਤੇ ਜਾਂਚ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਮਰੀਜ਼ਾਂ ਲਈ ਲੋੜੀਂਦੀਆਂ ਅਤੇ ਜ਼ਰੂਰੀ ਦਵਾਈਆਂ ਹਰ ਸਮੇਂ ਉਪਲੱਬਧ ਰਹਿਣ | ਡਾ. ਬਲਵੀਰ ਕੁਮਾਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਗਰੀਬ, ਲੋੜਵੰਦ ਅਤੇ ਆਮ ਵਰਗ ਦੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ, ਮੁਫ਼ਤ ਅਤੇ ਸਹਿਜ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ |
Ad Position 22
No active advertisement
ਪਿਛਲੀ ਖ਼ਬਰ ਦਿਨ ਦਿਹਾੜੇ ਨੌਜਵਾਨ ਦੀ ਹੱਤਿਆ ਵਾਲੇ ਮਾਮਲੇ 'ਚ ਇਕ ਨਾਮਜ਼ਦ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ 'ਚ ਪਲੇਸਮੈਂਟ ਕੈਂਪ ਭਲਕੇ
Ad Position 24