28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮਹਿਤਾਬਪੁਰ ਤੋਂ ਜੇਤੂ ਰਹੇ ਆਜ਼ਾਦ ਉਮੀਦਵਾਰ ਬਿਕਰਮ ਸਿੰਘ ਸਾਬਾ ਨੇ ਸਰਬਜੋਤ ਸਿੰਘ ਸਾਬੀ ਤੋਂ ਲਿਆ ਅਸ਼ੀਰਵਾਦ <br/>

Ad Position 21
No active advertisement
ਅਜੀਤ ਡੈਸਕ 18-12-2025
ਮੁਕੇਰੀਆਂ, 17 ਦਸੰਬਰ (ਰਾਮਗੜ੍ਹੀਆ)- ਬਲਾਕ ਸੰਮਤੀ ਮੁਕੇਰੀਆਂ ਜ਼ੋਨ ਨੰਬਰ 3 ਮਹਿਤਾਬਪੁਰ ਤੋਂ ਆਜ਼ਾਦ ਉਮੀਦਵਾਰ ਬਿਕਰਮ ਸਿੰਘ ਨੇ 50 ਵੋਟਾਂ ਦੇ ਫ਼ਰਕ ਨਾਲ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਦਿਲਬਾਗ ਸਿੰਘ ਭੇਲਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ | ਜਿੱਤ ਹਾਸਲ ਕਰਨ ਉਪਰੰਤ ਬਿਕਰਮ ਸਿੰਘ ਨੇ ਆਪਣੇ ਸਾਥੀਆਂ ਸਮੇਤ ਸੀਨੀਅਰ ਕਾਂਗਰਸੀ ਆਗੂ ਸ. ਸਰਬਜੋਤ ਸਿੰਘ ਸਾਬੀ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸਰਬਜੋਤ ਸਿੰਘ ਸਾਬੀ ਵਲੋਂ ਆਜ਼ਾਦ ਉਮੀਦਵਾਰ ਵਜੋਂ ਜੇਤੂ ਰਹੇ ਬਿਕਰਮ ਸਿੰਘ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ | ਸ. ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਆਜ਼ਾਦ ਉਮੀਦਵਾਰ ਸ. ਬਿਕਰਮ ਸਿੰਘ ਬਹੁਤ ਹੀ ਮਿਹਨਤੀ ਅਤੇ ਸਮਾਜ ਸੇਵਾ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ ਵਾਲਾ ਲੋਕਾਂ ਦਾ ਹਰਮਨ ਪਿਆਰਾ ਨੇਤਾ ਹੋਣ ਕਰਕੇ, ਆਪਣੇ ਬਲਬੂਤੇ 'ਤੇ ਉਨ੍ਹਾਂ ਨੇ ਇਹ ਚੋਣ ਜਿੱਤੀ ਹੈ | ਉਨ੍ਹਾਂ ਸਮੂਹ ਵੋਟਰਾਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਬਿਕਰਮ ਸਿੰਘ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ | ਇਸ ਦੌਰਾਨ ਸ. ਬਿਕਰਮ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਮਾਣ ਬਖ਼ਸ਼ਿਆ ਹੈ | ਉਨ੍ਹਾਂ ਕਿਹਾ ਉਹ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕ ਮੁੱਦਿਆਂ ਨੂੰ ਲੈ ਕੇ ਲੋਕਾਂ ਦੀ ਆਵਾਜ਼ ਨੂੰ ਜ਼ੋਰ-ਸ਼ੋਰ ਨਾਲ ਉਠਾਉਣਗੇ | ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਮਾ. ਦਰਸ਼ਨ ਸਿੰਘ ਧੂਤ ਕਲਾਂ ਜ਼ੋਨ ਤੋਂ 360 ਵੋਟਾਂ ਨਾਲ ਜੇਤੂ ਰਹੇ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਘੋਗਰਾ ਤੋਂ ਕਾਂਗਰਸ ਉਮੀਦਵਾਰ ਮਨਿੰਦਰ ਕੌਰ ਜੇਤੂ
Ad Position 24