ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੀ ਗਿਣਤੀ 'ਚ ਬਲਾਕ ਸੰਮਤੀ ਜੋਨ ਭੂੰਗਾ ਤੋਂ ਕਾਂਗਰਸ ਦੇ ਉਮੀਦਵਾਰ ਰਾਮ ਆਸਰਾ ਸਿੰਘ ਨੇ 1258 ਵੋਟਾਂ ਪ੍ਰਾਪਤ ਕਰਕੇ ਆਪਣੇ ਵਿਰੋਧੀ 'ਆਪ' ਦੇ ਉਮੀਦਵਾਰ ਸਤਪਾਲ ਸਿੰਘ ਨੂੰ 414 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਉਨ੍ਹਾਂ ਦੀ ਜਿੱਤ ਦੀ ਖ਼ੁਸ਼ੀ ਵਿਚ ਉਨ੍ਹਾਂ ਦੇ ਸਮਰਥਕਾਂ ਵੱਲੋਂ ਢੋਲ ਵਜਾ ਕੇ ਜਿੱਤ ਦੀ ਖ਼ੁਸ਼ੀ ਮਨਾਈ ਗਈ | ਇਸ ਮੌਕੇ ਬਲਾਕ ਭੂੰਗਾ ਦੇ ਕਾਂਗਰਸੀ ਆਗੂ ਮਨਿੰਦਰ ਸਿੰਘ ਟਿੰਮੀ ਸ਼ਾਹੀ ਨੇ ਕਿਹਾ ਕਿ ਇਹ ਜਿੱਤ ਹਾਸਲ ਕਰਨ ਲਈ ਉਨ੍ਹਾਂ ਵਲੋਂ ਅਣਥੱਕ ਮਿਹਨਤ ਅਤੇ ਲੋਕਾਂ ਵਲੋਂ ਦਿੱਤੇ ਗਏ ਸਾਥ ਦਾ ਨਤੀਜਾ ਹੈ | ਇਸ ਮੌਕੇ ਉਨ੍ਹਾਂ ਨੇ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ |