28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ 21 ਨੂੰ – ਭਾਈ ਦਿਲਬਾਗ ਸਿੰਘ ਮੰਝਪੁਰ <br/>

Ad Position 21
No active advertisement
ਅਜੀਤ ਡੈਸਕ 18-12-2025
ਭੰਗਾਲਾ, 17 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਸੰਤ ਹਰਜਿੰਦਰ ਸਿੰਘ ਮੰਝਪੁਰ ਬਾਲਿਆਂ ਦੇ ਉਪਦੇਸ਼ ਸਦਕਾ ਸਿੱਖ ਕੌਮ ਦਾ ਅਤੇ ਮਾਤਾ ਗੁਜਰੀ ਜੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ 21 ਦਸੰਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਇਸ ਸਬੰਧ ਵਿਚ ਭਾਈ ਦਿਲਬਾਗ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ 19 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ ਐਤਵਾਰ ਨੂੰ ਸਵੇਰੇ ਅੰਮਿ੍ਤ ਵੇਲੇ 6 ਵਜੇ ਆਰੰਭ ਹੋਣਗੇ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥੇ ਤੋਂ ਇਲਾਵਾ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ, ਮੋਤੀ ਮਹਿਰਾ ਜੀ ਦੇ ਵਡਮੁੱਲੇ ਇਤਿਹਾਸ ਨੂੰ ਸਰਵਣ ਕਰਵਾਉਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਮਹਾਨ ਸਲਾਨਾ ਸਮਾਗਮ ਨੂੰ ਮੁੱਖ ਰੱਖ ਕੇ ਕ੍ਰਮਵਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਨਿਰੰਤਰ ਪ੍ਰਵਾਹ ਲੜੀ ਦੇ ਭੋਗ ਪਾਏ ਜਾਣਗੇ | ਇਸ ਲੜੀਵਾਰ ਚੱਲ ਰਹੇ ਮਹਾਨ ਸਲਾਨਾ ਸਮਾਗਮ ਦੀ ਸਪੂਰਨਤਾਈ ਭੋਗ 7 ਜਨਵਰੀ ਦਿਨ ਬੁੱਧਵਾਰ ਨੂੰ ਪੈਣਗੇ ਅਤੇ ਖੁੱਲੇ੍ਹ ਪੰਡਾਲ ਵਿਚ ਮਹਾਨ ਕੀਰਤਨ ਦੀਵਾਨ ਸਜਣਗੇ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਯਾਦ 'ਚ ਵੱਖ-ਵੱਖ ਪਿੰਡਾਂ 'ਚ ਹੋਣਗੇ ਸਮਾਗਮ <br/> ਅਗਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਮੈਗਾ ਪੀ.ਟੀ.ਐਮ. 20 ਨੂੰ - ਜ਼ਿਲ੍ਹਾ ਸਿੱਖਿਆ ਅਫ਼ਸਰ <br/>
Ad Position 24