28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਜਰਾਵਰ ਬਲਾਕ ਸੰਮਤੀ ਜ਼ੋਨ ਦੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਹੋਇਆ ਹੰਗਾਮਾ

Ad Position 21
No active advertisement
ਅਜੀਤ ਡੈਸਕ 18-12-2025

ਹੁਸ਼ਿਆਰਪੁਰ, 17 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਥਾਨਕ ਪੋਲੀਟੈਕਨਿਕ ਕਾਲਜ 'ਚ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਚੱਲ ਰਹੀ ਗਿਣਤੀ ਦੌਰਾਨ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਹਲਕਾ ਚੱਬੇਵਾਲ ਅਧੀਨ ਪੈਦੇਂ ਬਲਾਕ ਸੰਮਤੀ ਜ਼ੋਨ ਬਜਰਾਵਰ ਤੋਂ ਅਕਾਲੀ ਦਲ ਦੇ ਉਮੀਦਵਾਰ ਨੂੰ 1 ਵੋਟ ਨਾਲ ਹਾਰਿਆ ਕਰਾਰ ਦਿੱਤਾ ਗਿਆ। ਇਸ ਤੋਂ ਬਾਅਦ ਅਕਾਲੀ ਆਗੂਆਂ ਨੇ ਕਾਉਂਟਿੰਗ ਸੈਂਟਰ ਦੇ ਬਾਹਰ ਹੀ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਧਰਨਾ ਲਗਾ ਕੇ ਸਰਕਾਰ ਖਿਲਾਫ ਨਾਅਰੇਬਾਜੀ ਕਰਨੀ ਕੀਤੀ। ਇਸ ਮੌਕੇ ਬੋਲਦਿਆਂ ਸੀਨੀਅਰ ਅਕਾਲੀ ਆਗੂ ਜਤਿੰੰਦਰ ਸਿੰਘ ਲਾਲੀ ਬਾਜਵਾ ਜਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖੇੜਾ , ਸਤਨਾਮ ਸਿੰਘ ਬੰਟੀ, ਸੰਜੀਵ ਤਲਵਾੜ, ਹਰਜਾਪ ਸਿੰਘ ਮੱਖਣ, ਅਵਤਾਰ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਗੂ ਕਾਉਂਟਿੰਗ ਸੈਂਟਰ ਦੇ ਅੰਦਰ ਮੋਬਾਈਲ ਲੈ ਕੇ ਕਾਉਂਟਿੰਗ ਕਰਵਾ ਰਹੇ ਹਨ ਜਦਕਿ ਵਿਰੋਧੀ ਪਾਰਟੀਆਂ ਦੀ ਉੱਚ ਅਧਿਕਾਰੀਆਂ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਦੁਬਾਰਾ ਗਿਣਤੀ ਦੀ ਅਰਜ਼ੀ ਵੀ ਦਿੱਤੀ ਗਈ ਪਰੰਤੂ ਕੋਈ ਸੁਣਵਾਈ ਨਹੀਂ ਹੋਈ ਬਲਕਿ ਰਾਜਸੀ ਦਬਾਅ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 25 ਵੋਟਾਂ ਨਾਲ ਜੇਤੂ ਕਰਾਰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਵਲੋਂ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਇਥੋਂ ਤੱਕ ਕਿ ਉਨ੍ਹਾਂ ਨੂੰ ਅੰਦਰ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸਮੇਂ ਜਿਨ੍ਹਾਂ ਧੱਕਾ ਹੋ ਰਿਹਾ ਹੈ ਉਹ ਕਿਸੇ ਹੋਰ ਸਰਕਾਰ ਸਮੇਂ ਨਹੀਂ ਹੋਇਆ। ਖਬਰ ਲਿਖੇ ਜਾਣ ਤੱਕ ਅਕਾਲੀ ਅਹੁਦੇਦਾਰ ਤੇ ਵਰਕਰ ਧਰਨਾ ਲਗਾ ਕੇ ਕਾਉਂਟਿੰਗ ਸੈਂਟਰ ਦੇ ਬਾਹਰ ਬੈਠੇ ਹਨ।

Ad Position 22
No active advertisement
ਪਿਛਲੀ ਖ਼ਬਰ ਬੂਹ ਵਿਖੇ ਨੀਲੀ ਰਾਵੀ ਮੱਝਾਂ ਦੇ ਦੁੱਧ ਚੁਆਈ ਮੁਕਾਬਲਿਆਂ 'ਚੋਂ 6 ਕਿਸਾਨਾਂ ਨੇ ਆਪਣੇ ਪਸ਼ੂ ਕੀਤੇ ਬਾਹਰ <br/> ਅਗਲੀ ਖ਼ਬਰ ਹਲਕਾ ਚੱਬੇਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਹੂੰਝਾ ਫੇਰ ਜਿੱਤ
Ad Position 24