ਅੱਡਾ ਸਰਾਂ, 18 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਸੰਮਤੀ ਜ਼ੋਨ ਸੀਕਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਵੀਰ ਕੌਰ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੂੰ ਮਾਤ ਦੇ ਕੇ ਜਿੱਤ ਪ੍ਰਾਪਤ ਕੀਤੀ | ਸੀਨੀਅਰ ਅਕਾਲੀ ਆਗੂ ਗੁਰਮੇਲ ਸਿੰਘ ਸੀਕਰੀ ਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦੀ ਮਿਹਨਤ ਸਦਕਾ ਹੋਈ ਇਸ ਜਿੱਤ 'ਤੇ ਜਸਵੀਰ ਕੌਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਉਹ ਜ਼ੋਨ ਅਧੀਨ ਆਉਂਦੇ ਪਿੰਡਾਂ ਵਿਚ ਵਿਕਾਸ ਤੇ ਕੰਮਾਂ ਨੂੰ ਕਰਵਾਉਣਗੇ | ਇਸ ਮੌਕੇ ਗੁਰਮੇਲ ਸਿੰਘ ਸੀਕਰੀ ਤੇ ਸੰਦੀਪ ਸਿੰਘ ਸੀਕਰੀ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ ਸੂਝਵਾਨ ਵੋਟਰ ਇਹ ਸਮਝ ਚੁੱਕੇ ਹਨ ਕਿ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ | ਇਸ ਮੌਕੇ ਮਾ: ਅਮਰਜੀਤ ਸਿੰਘ, ਜ਼ੈਲਦਾਰ ਪਵਿੱਤਰ ਸਿੰਘ, ਮਾ: ਜਿੰਦਰ ਸਿੰਘ, ਦਲਵਿੰਦਰ ਸਿੰਘ, ਭਵਦੀਪ ਸਿੰਘ, ਜਤਿੰਦਰ ਸਿੰਘ, ਬੂਟਾ ਸਿੰਘ, ਪਲਵਿੰਦਰ ਸਿੰਘ, ਨਰਿੰਦਰ ਕੌਰ, ਪਰਮਿੰਦਰ ਕੌਰ, ਬਲਦੇਵ ਕੌਰ ਤੇ ਹੋਰ ਨਗਰ ਨਿਵਾਸੀਆਂ ਨੇ ਜਸਵੀਰ ਕੌਰ ਦੀ ਜਿੱਤ ਤੇ ਖ਼ੁਸ਼ੀ ਪ੍ਰਗਟ ਕੀਤੀ |