ਹੁਸ਼ਿਆਰਪੁਰ, 18 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਹਲਕਾ ਸ਼ਾਮਚੁਰਾਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਪ੍ਰੋ: ਸੰਦੀਪ ਸਿੰਘ ਸੀਕਰੀ ਨੇ ਪਾਰਟੀ ਦੇ ਹੱਕ 'ਚ ਵੋਟ ਪਾਉਣ ਵਾਲੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣਾਂ 'ਚ ਵੋਟਰਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਪੰਜਾਬ ਦੀ ਸਿਰਮੌਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਵੋਟ ਪਾ ਕੇ ਪਾਰਟੀ 'ਤੇ ਭਰੋਸਾ ਜਿਤਾਇਆ ਹੈ | ਉਨ੍ਹਾਂ ਕਿਹਾ ਕਿ ਇਹ ਭਰੋਸਾ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ, ਜਿਸ 'ਤੇ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਖਰ੍ਹਾ ਉੱਤਰਨਗੇ | ਉਨ੍ਹਾਂ ਹਲਕਾ ਵਾਸੀਆਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹ ਹਰ ਵੇਲੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਤਪਰ ਰਹਿਣਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਪੂਰੀ ਤਾਕਤ ਨਾਲ ਯਤਨ ਕਰਨਗੇ | ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ 'ਚ ਸਥਾਪਤ ਕਰਨ ਲਈ ਪਾਰਟੀ ਦਾ ਸਾਥ ਦਿੱਤਾ ਜਾਵੇ |