22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੰਮਤੀ ਜ਼ੋਨ ਢੱਟ ਤੋਂ ਅਕਾਲੀ ਉਮੀਦਵਾਰ ਅਮਨਦੀਪ ਸਿੰਘ ਹੁਸੈਨਪੁਰ ਰਿਹਾ ਜੇਤੂ

Ad Position 21
No active advertisement
ਅਜੀਤ ਡੈਸਕ 19-12-2025
ਅੱਡਾ ਸਰਾਂ, 18 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਸੰਮਤੀ ਜੋਨ ਢੱਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਮਨਦੀਪ ਸਿੰਘ ਹੁਸੈਨਪੁਰ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ | ਸਮੂਹ ਅਕਾਲੀ ਲੀਡਰਸ਼ਿਪ ਅਤੇ ਵਰਕਰਾਂ ਦੀ ਮਿਹਨਤ ਸਦਕਾ ਹੋਈ ਇਸ ਜਿੱਤ 'ਤੇ ਅਮਨਦੀਪ ਸਿੰਘ ਹੁਸੈਨਪੁਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਉਹ ਜੋਨ ਅਧੀਨ ਆਉਂਦੇ ਪਿੰਡਾਂ 'ਚ ਵਿਕਾਸ ਤੇ ਕੰਮਾਂ ਲਈ ਤਨਦੇਹੀ ਦੇ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਸ਼ਾਮਚੁਰਾਸੀ ਸੰਦੀਪ ਸਿੰਘ ਸੀਕਰੀ ਅਤੇ ਅਰਮਿੰਦਰ ਹੁਸੈਨਪੁਰੀ ਨੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਦੇ ਸੂਝਵਾਨ ਵੋਟਰ ਇਹ ਸਮਝ ਚੁੱਕੇ ਹਨ ਕਿ ਪੰਜਾਬ ਦੇ ਵਿਕਾਸ ਲਈ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਅਕਾਲੀ ਦਲ ਹੀ ਕਰ ਸਕਦਾ ਹੈ | ਇਸ ਮੌਕੇ ਸਰਪੰਚ ਸੁਖਰਾਜ ਸਿੰਘ ਹੁਸੈਨਪੁਰ, ਸਾਬਕਾ ਸਰਪੰਚ ਨਰਿੰਦਰਜੀਤ ਸਿੰਘ, ਅੰਮਿ੍ਤਪਾਲ ਸਿੰਘ ਜਸਵਿੰਦਰ ਸਿੰਘ ਜੱਸਾ, ਸ਼ੇਰਾ ਧਨੋਆ, ਦਲਜੀਤ ਗੋਰਾਇਆ, ਜਸ਼ਨ ਗੁਰਾਇਆ, ਪਿ੍ਥੀ ਬੈਂਚਾਂ, ਹਰਵੇਲ ਸਿੰਘ ਸੁਖਵਿੰਦਰ ਸਿੰਘ ਸੁੱਖਾ, ਨੰਬਰਦਾਰ ਤਲਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਦੇਵ ਸਿੰਘ ਡੱਲੇਵਾਲ, ਬਲਦੀਪ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭੰਗਾਲਾ ਜ਼ੋਨ ਤੋਂ ਕਾਂਗਰਸ ਦੀ ਜਿੱਤ ਇਤਿਹਾਸਿਕ, ਲੋਕਾਂ ਨੇ ਸਰਕਾਰ ਨੂੰ ਸ਼ੀਸ਼ਾ ਦਿਖਾਇਆ-ਸਰਬਜੋਤ ਸਾਬੀ ਅਗਲੀ ਖ਼ਬਰ 10 ਬਲਾਕ ਸੰਮਤੀਆਂ ਦੇ 208 ਜ਼ੋਨਾਂ ਦੇ ਚੋਣ ਨਤੀਜਿਆਂ ਦਾ ਐਲਾਨ
Ad Position 24