22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਭੰਗਾਲਾ ਜ਼ੋਨ ਤੋਂ ਕਾਂਗਰਸ ਦੀ ਜਿੱਤ ਇਤਿਹਾਸਿਕ, ਲੋਕਾਂ ਨੇ ਸਰਕਾਰ ਨੂੰ ਸ਼ੀਸ਼ਾ ਦਿਖਾਇਆ-ਸਰਬਜੋਤ ਸਾਬੀ

Ad Position 21
No active advertisement
ਅਜੀਤ ਡੈਸਕ 19-12-2025
ਮੁਕੇਰੀਆਂ, 18 ਦਸੰਬਰ (ਰਾਮਗੜ੍ਹੀਆ)- ਜ਼ਿਲ੍ਹਾ ਪ੍ਰੀਸ਼ਦ ਦੇ ਭੰਗਾਲਾ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਬੇਅੰਤ ਸਿੰਘ ਰੰਧਾਵਾ ਵਲੋਂ 3110 ਵੋਟਾਂ ਦੇ ਵੱਡੇ ਫ਼ਰਕ ਨਾਲ ਇਤਿਹਾਸਿਕ ਜਿੱਤ ਦਰਜ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਇਸ ਜ਼ੋਨ ਤਹਿਤ ਪੈਂਦੀ ਫ਼ਿਰੋਜਪੁਰ ਦੀ ਬਲਾਕ ਸੰਮਤੀ ਸੀਟ ਕਾਂਗਰਸੀ ਉਮੀਦਵਾਰ ਸਤਵੀਰ ਸਿੰਘ ਰੰਧਾਵਾ ਵਲੋਂ ਜਿੱਤਣਾ ਦਰਸਾਉਂਦਾ ਹੈ ਕਿ ਆਉਣ ਵਾਲਾ ਸਮਾਂ ਕਾਂਗਰਸ ਦਾ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਸਾਬੀ ਵਲੋਂ ਬੇਅੰਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦਾ ਸਨਮਾਨ ਕਰਨ ਸਮੇਂ ਕੀਤਾ ਗਿਆ | ਸਰਬਜੋਤ ਸਾਬੀ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਇਨ੍ਹਾਂ ਚੋਣਾਂ ਵਿਚ ਲੋਕਾਂ ਨੇ ਸੂਬੇ ਦੀ ਮੌਜੂਦਾ ਆਪ ਸਰਕਾਰ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ ਅਤੇ ਇਹ ਵੀ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਝੂਠ ਬੋਲਣ ਵਾਲੀ ਸਿਆਸੀ ਧਿਰ ਨੂੰ ਭਵਿੱਖ ਵਿਚ ਮੂੰਹ ਨਹੀਂ ਲਗਾਉਣਗੇ | ਉਨ੍ਹਾਂ ਕਿਹਾ ਕਿ ਭੰਗਾਲਾ ਜ਼ੋਨ ਨਾਲ ਜੁੜੇ ਪਿੰਡਾਂ ਦੇ ਕਾਂਗਰਸੀ ਵਰਕਰ ਅਤੇ ਆਗੂ ਸਾਹਿਬਾਨ ਵਧਾਈ ਦੇ ਪਾਤਰ ਹਨ ਜਿਨ੍ਹਾਂ ਵਲੋਂ ਸਮੇਂ ਦੀ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਵੋਟ ਨਾਲ ਦਿੱਤਾ ਹੈ ਅਤੇ ਇੱਥੇ ਕਾਂਗਰਸ ਦੀ ਹੋਈ ਜਿੱਤ ਨਾਲ ਪੂਰੇ ਹਲਕੇ ਦੇ ਕਾਂਗਰਸੀ ਕੇਡਰ ਦੇ ਹੌਸਲੇ ਬੁਲੰਦ ਹੋਏ ਹਨ | ਸਰਬਜੋਤ ਸਾਬੀ ਨੇ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਰਸਤੇ ਉੱਪਰ ਦੋਬਾਰਾ ਲਿਆਉਣ ਲਈ ਕਾਂਗਰਸ ਦਾ ਸੱਤਾ ਵਿਚ ਆਉਣਾ ਬੇਹੱਦ ਜ਼ਰੂਰੀ ਹੈ ਅਤੇ ਇਹ ਗੱਲ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਵਿਚ ਕਾਂਗਰਸ ਦੀ ਸਰਕਾਰ ਆਈ ਹੈ ਤਦ-ਤਦ ਵਿਕਾਸ ਪੱਖੋਂ ਪੰਜਾਬ ਅੱਗੇ ਵਧਿਆ ਹੈ ਲੇਕਿਨ ਮੌਜੂਦਾ ਆਪ ਸਰਕਾਰ ਦੇ ਰਾਜ ਵਿਚ ਗੈਂਗਸਟਰ ਵਾਦ ਭਾਰੂ ਹੋ ਚੁੱਕਾ ਹੈ ਅਤੇ ਇਸੇ ਕਾਰਨ ਦੂਜੇ ਸੂਬਿਆਂ ਜਾਂ ਦੇਸ਼ਾਂ ਵਿਚ ਕੋਈ ਵੀ ਕੰਪਨੀ ਪੰਜਾਬ ਵਿਚ ਨਿਵੇਸ਼ ਕਰਨ ਲਈ ਤਿਆਰ ਨਹੀਂ ਹੈ | ਇਸ ਮੌਕੇ ਜਸਵੰਤ ਸਿੰਘ ਰੰਧਾਵਾ, ਬੇਅੰਤ ਸਿੰਘ ਰੰਧਾਵਾ, ਤਰਸੇਮ ਮਿਨਹਾਸ, ਹਰਮਿੰਦਰ ਕੌਰ, ਅਨਿਲ ਠਾਕੁਰ, ਲਖਵੀਰ ਸਿੰਘ ਰੰਧਾਵਾ, ਸਤਵੀਰ ਸਿੰਘ ਰੰਧਾਵਾ, ਦਿਲਬਾਗ ਸਿੰਘ ਰੰਧਾਵਾ, ਗੁਰਮੇਲ ਸਿੰਘ ਰੰਧਾਵਾ, ਕਿਸ਼ਨਪਾਲ ਸਿੰਘ ਬਿੱਟੂ, ਪਰਮਜੀਤ ਸਰਪੰਚ ਜਹਾਨਪੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਸੰਮਤੀ ਜ਼ੋਨ ਢੱਟ ਤੋਂ ਅਕਾਲੀ ਉਮੀਦਵਾਰ ਅਮਨਦੀਪ ਸਿੰਘ ਹੁਸੈਨਪੁਰ ਰਿਹਾ ਜੇਤੂ
Ad Position 24