22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

Ad Position 21
No active advertisement
ਅਜੀਤ ਡੈਸਕ 19-12-2025
ਨੌਸ਼ਹਿਰਾ ਪੱਤਣ, 18 ਦਸੰਬਰ (ਗੁਰਜੀਤ ਸਿੰਘ ਭੰਮਰਾ)- ਮੁਕੇਰੀਆਂ-ਗੁਰਦਾਸਪੁਰ ਰੋਡ 'ਤੇ ਸਥਿਤ ਕਸਬਾ ਨੌਸ਼ਹਿਰਾ ਪੱਤਣ ਅੱਡੇ 'ਚ ਇਕ 27 ਸਾਲਾਂ ਨੌਜਵਾਨ ਦੀ ਟਿੱਪਰ ਹੇਠਾਂ ਆਉਣ ਕਰਕੇ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਹੈਪੀ ਪੁੱਤਰ ਗੁਰਪਾਲ ਸਿੰਘ ਵਾਸੀ ਨੌਸ਼ਹਿਰਾ ਪੱਤਣ ਸੜਕ 'ਤੇ ਆਪਣੀ ਸਾਈਡ ਨੂੰ ਜਾ ਰਿਹਾ ਸੀ ਕਿ ਪਿਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਉਸ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਹਰਪ੍ਰੀਤ ਕੋਲੋਂ ਲੰਘ ਰਹੇ ਟਿੱਪਰ ਹੇਠਾਂ ਆ ਗਿਆ | ਟਿੱਪਰ ਹੇਠਾਂ ਆਉਣ ਨਾਲ ਹਰਪ੍ਰੀਤ ਸਿੰਘ ਦਾ ਸਿਰ ਬੁਰੀ ਤਰ੍ਹਾਂ ਨਾਲ ਫਿਸ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਹਰਪ੍ਰੀਤ ਸਿੰਘ ਦੀ ਲਾਸ਼ ਨੂੰ ਚੁੱਕ ਕੇ ਸਾਈਡ 'ਤੇ ਰੱਖਿਆ | ਇਸ ਮੌਕੇ ਪਹੁੰਚੀ ਪੁਲਿਸ ਪਾਰਟੀ ਨੇ ਮਿ੍ਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ | ਮਿ੍ਤਕ ਹਰਪ੍ਰੀਤ ਸਿੰਘ ਅਜੇ ਕੁਆਰਾ ਸੀ |
Ad Position 22
No active advertisement
ਪਿਛਲੀ ਖ਼ਬਰ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਦੇ ਪਿਤਾ ਅਮਰਜੀਤ ਸਿੰਘ ਪਾਬਲਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਅਗਲੀ ਖ਼ਬਰ ਭੰਗਾਲਾ ਜ਼ੋਨ ਤੋਂ ਕਾਂਗਰਸ ਦੀ ਜਿੱਤ ਇਤਿਹਾਸਿਕ, ਲੋਕਾਂ ਨੇ ਸਰਕਾਰ ਨੂੰ ਸ਼ੀਸ਼ਾ ਦਿਖਾਇਆ-ਸਰਬਜੋਤ ਸਾਬੀ
Ad Position 24