ਬੁੱਲ੍ਹੋਵਾਲ, 18 ਦਸੰਬਰ (ਲੁਗਾਣਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਗੁਰਵਿੰਦਰ ਸਿੰਘ ਪਾਬਲਾ ਦੇ ਪਿਤਾ ਅਮਰਜੀਤ ਸਿੰਘ ਪਾਬਲਾ ਜੋ ਬੀਤੀ ਰਾਤ ਆਪਣੇ ਸਵਾਸਾਂ ਦੀ ਪੂੰਜੀ ਸਮੇਟ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ ਨੂੰ ਅੱਜ ਬਾਅਦ ਦੁਪਹਿਰ ਸੈਂਕੜੇ ਵਿਅਕਤੀਆਂ ਵੱਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ | ਉਨ੍ਹਾਂ ਦੇ ਪੰਜ ਭੂਤਕ ਸਰੀਰ ਨੂੰ ਨਗਰ ਦੇ ਸ਼ਮਸ਼ਾਨਘਾਟ ਲਿਜਾਇਆ ਗਿਆ ਜਿੱਥੇ ਅਰਦਾਸ ਉਪਰੰਤ ਉਨ੍ਹਾਂ ਦੇ ਮਿ੍ਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਤੇ ਪੋਤਰੇ ਅਸ਼ਮੀਤ ਸਿੰਘ ਪਾਬਲਾ ਵੱਲੋਂ ਅਗਨੀ ਦਿਖਾਈ ਗਈ | ਇਸ ਦੁੱਖ ਦੀ ਘੜੀ ਵਿਚ ਪਾਬਲਾ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਣ ਵਾਲੇ ਤੇ ਅੰਤਿਮ ਯਾਤਰਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਸਥਾਨਿਕ ਸਰਕਾਰਾਂ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਹੁਸ਼ਿਆਰਪੁਰ, ਵਿਧਾਇਕ ਕਰਮਵੀਰ ਸਿੰਘ ਘੁੰਮਣ ਦਸੂਹਾ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਗੁਰਜੀਤ ਸਿੰਘ ਪਾਬਲਾ, ਪੀ.ਏ. ਪ੍ਰਦੀਪ ਕੁਮਾਰ, ਚੇਅਰਮੈਨ ਹਰਮਿੰਦਰ ਸਿੰਘ ਬਖ਼ਸ਼ੀ, ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਖ, ਚੇਅਰਮੈਨ ਕਰਮਜੀਤ ਕੌਰ, ਮਾ.ਗੁਰਮੀਤ ਸਿੰਘ, ਅਵਤਾਰ ਸਿੰਘ ਜੌਹਲ, ਪ੍ਰਦੀਪ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਡਾ. ਮੁਕੇਸ਼ ਕੁਮਾਰ, ਹਰਦੀਪ ਸਿੰਘ, ਤਰਸੇਮ ਸਿੰਘ ਮਡਿਆਲਾ, ਪ੍ਰਧਾਨ ਮਨਜੀਤ ਸਿੰਘ ਲਾਂਬੜਾ, ਜਸਪਾਲ ਸਿੰਘ ਡੈਨਮਾਰਕ, ਗੁਰਮੇਲ ਸਿੰਘ ਮੂੰਡੀਆਂ, ਪ੍ਰਧਾਨ ਹਰਪਿੰਦਰ ਸਿੰਘ ਮੱਲ੍ਹੀ, ਹਰਭਜਨ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ ਦੁਬਈ ਵਾਲੇ, ਪਰਮਿੰਦਰ ਸਿੰਘ ਸੰਧਵਾ, ਜਸਵਿੰਦਰ ਸਿੰਘ, ਦਵਿੰਦਰ ਸਿੰਘ ਬਾਂਗੜੀਆ, ਮੇਹਰਵਾਨ ਸਿੰਘ ਸੰਘਾ, ਰਜਨੀਸ਼ ਕੁਮਾਰ ਬੇਦੀ, ਰਘੁਬੀਰ ਸਿੰਘ ਲੰਗਰੀਆਂ, ਹਰਜੀਤਪਾਲ ਸਿੰਘ, ਅਮਰਜੀਤ ਸਿੰਘ ਖਾਲਸਾ, ਨਵਰੂਪ ਸਿੰਘ ਕਾਲੂਵਾਹਰ, ਰਵਿੰਦਰਪਾਲ ਸਿੰਘ ਰਾਜੂ ਸੂਸ, ਬਲਵੰਤ ਸਿੰਘ ਬਰਿਆਲ, ਰਾਜ ਕਮਾਰ, ਗੁੱਲੂ ਨੰਦਾਚੌਰ, ਮਨਜੀਤ ਸਿੰਘ ਕੂੰਟਾਂ ਸਮੇਤ ਵੱਡੀ ਗਿਣਤੀ ਵਿਚ ਧਾਰਮਿਕ ਤੇ ਰਾਜਨੀਤਿਕ ਆਗੂ ਤੇ ਇਲਾਕਾ ਨਿਵਾਸੀ ਹਾਜਰ ਸਨ |