ਹੁਸ਼ਿਆਰਪੁਰ, 18 ਦਸੰਬਰ (ਨਰਿੰਦਰ ਸਿੰਘ ਬੱਡਲਾ)-ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਹਲਕਾ ਚੱਬੇਵਾਲ 'ਚ ਸੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬਣਾਈ ਗਈ ਕਮੇਟੀ ਦੇ ਚੇਅਰਮੈਨ ਜਥੇਦਾਰ ਨਿਰਮਲ ਸਿੰਘ ਭੀਲੋਵਾਲ ਵੱਲੋਂ ਅਕਾਲੀ ਦਲ ਦੇ ਸਮੂਹ ਆਗੂਆਂ, ਮੈਂਬਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜਸੀ ਦਬਾਅ ਦੇ ਚੱਲਦਿਆਂ ਵੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਹਲਕਾ ਚੱਬੇਵਾਲ 'ਚ ਭਾਰੀ ਸਮਰਥਨ ਮਿਲਿਆ ਹੈ | ਪਾਰਟੀ ਦੇ ਉਮੀਦਵਾਰ ਬਲਾਕ ਸੰਮਤੀ ਜ਼ੋਨ ਜੱਲੋਵਾਲ, ਰਾਜਪੁਰ ਭਾਈਆਂ ਅਤੇ ਖਨੌੜਾ ਤੋਂ ਵੱਡੀ ਲੀਡ ਨਾਲ ਜੇਤੂ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ੋਨ ਫੁਗਲਾਣਾਂ ਤੋਂ ਜਿੱਤੇ ਆਜ਼ਾਦ ਉਮੀਦਵਾਰ ਦਾ ਵੀ ਪਾਰਟੀ ਵੱਲੋਂ ਸਮਰਥਨ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਮਿਲੇ ਸਮਰਥਨ ਤੋਂ ਇਹ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਲੋਕ ਵੱਡਾ ਸਮਰਥਨ ਦੇਣਗੇ | ਇਸ ਮੌਕੇ ਮਾ. ਰਛਪਾਲ ਸਿੰਘ ਜਲਵੇੜਾ, ਸਰਵਿੰਦਰ ਸਿੰਘ ਠੀਡਾਂ, ਸਾਬਕਾ ਚੇਅਰਮੈਨ ਪਰਮਜੀਤ ਸਿੰਘ ਪੰਜੋੜ, ਬੀ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਬੰਟੀ ਚੱਗਰਾਂ, ਅਮਨਦੀਪ ਸਿੰਘ ਸੋਨੀ, ਪਰਮਦੀਪ ਸਿੰਘ ਪੰਡੋਰੀ, ਹਰਜਾਪ ਸਿੰਘ ਮੱਖਣ ਰਾਜਪੁਰ ਭਾਈਆਂ, ਅਵਤਾਰ ਸਿੰਘ ਸਸੋਲੀ ਨੇ ਵੀ ਚੋਣਾਂ 'ਚ ਸਮਰਥਨ ਦੇਣ ਲਈ ਵੋਟਰਾਂ ਦਾ ਧੰਨਵਾਦ ਕੀਤਾ |