ਨੰਗਲ ਬਿਹਾਲਾਂ, 18 ਦਸੰਬਰ (ਵਿਨੋਦ ਮਹਾਜਨ)- ਬਲਾਕ ਸੰਮਤੀ ਚੋਣਾਂ ਲਈ ਸਿੰਘੋਵਾਲ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨ ਕੁਮਾਰੀ ਨੇ ਆਪਣੀ ਵਿਰੋਧੀ ਭਾਜਪਾ ਪਾਰਟੀ ਦੀ ਉਮੀਦਵਾਰ ਸੋਨੂੰ ਨੂੰ 176 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਦੇ ਪ੍ਰਸੰਸਕਾਂ ਵਲੋਂ ਜੀਵਨ ਕੁਮਾਰੀ ਨੂੰ ਹਾਰ ਪਾ ਕੇ ਵਧਾਈਆਂ ਦਿੱਤੀਆਂ ਅਤੇ ਲੱਡੂ ਵੰਡੇ | ਇਸ ਮੌਕੇ ਜੀਵਨ ਕੁਮਾਰੀ ਨੇ ਕਿਹਾ ਕਿ ਇਹ ਜਿੱਤ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ | ਲੋਕ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਖ਼ੁਸ਼ ਹਨ ਅਤੇ ਭਵਿੱਖ ਵਿਚ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ |