22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਵਿਕਾਸ ਮੁਖੀ ਸੋਚ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ 'ਤੇ ਲੋਕਾਂ ਨੇ ਪੂਰਾ ਭਰੋਸਾ ਜਤਾਇਆ - ਵਿਧਾਇਕ ਘੁੰਮਣ

Ad Position 21
No active advertisement
ਅਜੀਤ ਡੈਸਕ 19-12-2025
ਦਸੂਹਾ, 18 ਦਸੰਬਰ (ਕੌਸ਼ਲ)- ਹਲਕਾ ਦਸੂਹਾ ਵਿਚ ਹੋਈਆਂ ਹਾਲੀਆ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕਰਕੇ ਸਿਆਸੀ ਮੰਚ 'ਤੇ ਆਪਣੀ ਮਜ਼ਬੂਤ ਪਕੜ ਸਾਬਤ ਕਰ ਦਿੱਤੀ ਹੈ | ਹਲਕਾ ਦਸੂਹਾ ਦੀਆਂ ਕੁੱਲ 34 ਬਲਾਕ ਸੰਮਤੀ ਸੀਟਾਂ ਵਿਚੋਂ ਆਮ ਆਦਮੀ ਪਾਰਟੀ ਨੇ 25 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ, ਜਦਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 4 ਵਿਚੋਂ 4 ਸੀਟਾਂ 'ਤੇ ਪਾਰਟੀ ਨੇ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ | ਇਹ ਨਤੀਜੇ ਸਾਫ਼ ਦਰਸਾਉਂਦੇ ਹਨ ਕਿ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਵਿਕਾਸ ਮੁਖੀ ਸੋਚ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ 'ਤੇ ਪੂਰਾ ਭਰੋਸਾ ਜਤਾਇਆ ਹੈ | ਇਸ ਸ਼ਾਨਦਾਰ ਜਿੱਤ ਤੋਂ ਬਾਅਦ ਹਲਕਾ ਦਸੂਹਾ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਜਸ਼ਨ ਮਨਾਏ ਗਏ | ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦੇਣ ਲਈ ਲੋਕਾਂ ਦਾ ਤਾਂਤਾ ਲੱਗਿਆ ਰਿਹਾ | ਇਸ ਮੌਕੇ 'ਤੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਹਲਕਾ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਪਾਰਟੀ ਦੀ ਨਹੀਂ, ਸਗੋਂ ਹਰ ਉਸ ਨਾਗਰਿਕ ਦੀ ਹੈ ਜਿਸ ਨੇ ਸੱਚੀ ਸਿਆਸਤ ਅਤੇ ਵਿਕਾਸ ਨੂੰ ਤਰਜੀਹ ਦਿੱਤੀ | ਉਨ੍ਹਾਂ ਕਿਹਾ ਕਿ ਕਿ ਹਲਕਾ ਦਸੂਹਾ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ੈਸਲਾ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੁਰਾਣੀ ਸਿਆਸਤ ਤੋਂ ਉਕਤਾ ਚੁੱਕੇ ਹਨ ਅਤੇ ਹੁਣ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪ੍ਰਸ਼ਾਸਨ ਚਾਹੁੰਦੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਹਲਕੇ ਵਿਚ ਹੋਏ ਵਿਕਾਸ ਕਾਰਜਾਂ, ਸੜਕਾਂ, ਸਿਹਤ, ਸਿੱਖਿਆ ਅਤੇ ਲੋਕ-ਸਹੂਲਤਾਂ ਦੇ ਖੇਤਰ ਵਿਚ ਕੀਤੇ ਗਏ ਕੰਮਾਂ ਦਾ ਨਤੀਜਾ ਹੀ ਇਹ ਭਰਵੀਂ ਜਿੱਤ ਹੈ | ਇਸ ਮੌਕੇ 'ਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਤੋਂ ਉਮੀਦ ਜਤਾਈ ਗਈ ਕਿ ਉਹ ਲੋਕਾਂ ਦੀਆਂ ਉਮੀਦਾਂ ਉਤੇ ਖਰੇ ਉੱਤਰਨਗੇ | ਪਾਰਟੀ ਨੇ ਆਪਣੇ ਸਾਰੇ ਵਰਕਰਾਂ, ਸਾਥੀਆਂ ਅਤੇ ਸਮਰਥਕਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਕਿਹਾ ਕਿ ਦਿਨ-ਰਾਤ ਇਕ ਕਰਕੇ ਕੀਤੀ ਗਈ ਮਿਹਨਤ, ਘਰ-ਘਰ ਜਾ ਕੇ ਕੀਤਾ ਗਿਆ ਪ੍ਰਚਾਰ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਹੀ ਇਸ ਕਾਮਯਾਬੀ ਦੀ ਕੁੰਜੀ ਬਣਿਆ | ਅੰਤ ਵਿਚ ਵਿਧਾਇਕ ਘੁੰਮਣ ਨੇ ਦੁਹਰਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕਾ ਦਸੂਹਾ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ | ਇਹ ਜਿੱਤ ਨਵੀਂ ਉਮੀਦਾਂ ਅਤੇ ਨਵੇਂ ਵਿਕਾਸ ਦੀ ਸ਼ੁਰੂਆਤ ਹੈ, ਜੋ ਹਲਕਾ ਦਸੂਹਾ ਨੂੰ ਤਰੱਕੀ ਦੇ ਰਾਹ 'ਤੇ ਹੋਰ ਅੱਗੇ ਲੈ ਕੇ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਵਲੋਂ 'ਵਿਟਰ ਕੇਅਰ ਡਰਾਈਵ' ਤਹਿਤ 10 ਹਜ਼ਾਰ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਗਰਮ ਕੱਪੜੇ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਲੋਕਾਂ ਨੇ ਲਗਾਈ ਮੋਹਰ – ਪ੍ਰੋ. ਮੁਲਤਾਨੀ
Ad Position 24