ਮਾਹਿਲਪੁਰ, 18 ਦਸੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਮਦਨ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਅੱਛਰਵਾਲ ਵਲੋਂ 11-07-25 ਨੂੰ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ ਸੁਰਜੀਤ ਰਾਮ ਪੁੱਤਰ ਸਵਰਨਾ ਰਾਮ ਵਾਸੀ ਮਾਗਟ ਥਾਣਾ ਬਹਿਰਾਮ ਨੇ ਮੈਨੰੂ ਵਿਦੇਸ਼ ਕੈਨੇਡਾ ਭੇਜਣ ਦੇ ਨਾਮ 'ਤੇ 200000 ਰੁਪਏ ਲਏ | ਉਨ੍ਹਾਂ ਦੱਸਿਆ ਕਿ ਉਸ ਨੇ ਉਸ ਨੂੰ ਨਾ ਵਿਦੇਸ਼ (ਕੈਨੇਡਾ) ਭੇਜਿਆ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ | ਇਸ ਮਾਮਲੇ ਦੀ ਜਾਂਚ ਇੰਚਾਰਜ ਆਰਥਿਕ ਸਾਖਾ ਹੁਸ਼ਿਆਰਪੁਰ ਨੂੰ ਮਾਰਕ ਹੋਈ ਜੋ ਇੰਚਾਰਜ ਆਰਥਿਕ ਸਾਖਾ ਹੁਸ਼ਿਆਰਪੁਰ ਨੇ ਆਪਣੀ ਜਾਂਚ ਵਿਚ ਸੁਰਜੀਤ ਰਾਮ ਵਿਰੁੱਧ ਮੁਕੱਦਮਾ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ, ਜਿਸ 'ਤੇ ਥਾਣਾ ਮਾਹਿਲਪੁਰ ਵਲੋਂ ਮੁਕੱਦਮਾ ਦਰਜ ਕੀਤਾ ਗਿਆ |