22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਦੀ ਅਲਪਾਈਨ ਸਕੂਲ ਵਿਖੇ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 19-12-2025
ਤਰਨ ਤਾਰਨ, 18 ਦਸੰਬਰ (ਹਰਿੰਦਰ ਸਿੰਘ)-ਦੀ ਅਲਪਾਈਨ ਸਕੂਲ ਵਿਖੇ ਬੱਚਿਆਂ ਦਾ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਵਿਚ ਭਾਸ਼ਾਈ ਵਿਕਾਸ, ਆਤਮ-ਵਿਸ਼ਵਾਸ ਅਤੇ ਮੰਚ 'ਤੇ ਬੋਲਣ ਦੀ ਹਿੰਮਤ ਨੂੰ ਵਧਾਵਾ ਦੇਣਾ ਸੀ | ਨਰਸਰੀ ਕਲਾਸ ਦੇ ਬੱਚਿਆਂ ਨੇ ਰੰਗ-ਬਿਰੰਗੀਆਂ ਪੋਸ਼ਾਕਾਂ ਪਹਿਨ ਕੇ ਸ਼ਾਦੀਆਂ ਤੇ ਮਨਮੋਹਕ ਕਵਿਤਾਵਾਂ ਦੀ ਸੁੰਦਰ ਪ੍ਰਸਤੁਤੀ ਦਿੱਤੀ | ਬੱਚਿਆਂ ਦੀ ਮਿੱਠੀ ਆਵਾਜ਼, ਹਾਵ-ਭਾਵ ਅਤੇ ਉਤਸ਼ਾਹ ਨੇ ਸਭ ਦਰਸ਼ਕਾਂ ਦਾ ਮਨ ਮੋਹ ਲਿਆ | ਅਧਿਆਪਕਾਂ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਦੇ ਹੋਏ ਤਾਲੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ | ਸਕੂਲ ਪ੍ਰਬੰਧਨ ਨੇ ਇਸ ਤਰ੍ਹਾਂ ਦੇ ਸਿੱਖਿਆਤਮਕ ਕਾਰਜਕ੍ਰਮਾਂ ਨੂੰ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਬਹੁਤ ਲਾਭਕਾਰੀ ਦੱਸਿਆ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਦਾ ਭਰੋਸਾ ਦਿੱਤਾ | ਮੁਕਾਬਲੇ ਦੇ ਅੰਤ ਵਿਚ ਸਾਰੇ ਭਾਗੀਦਾਰ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਵਿਦੇਸ਼ੀ ਭਾਰਤੀਆਂ ਨੇ ਨਕਦ ਸੇਵਾ ਦਿੱਤੀ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ <br/>
Ad Position 24