15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਵਿਧਾਇਕ ਰਾਜਾ ਗਿੱਲ ਦੀ ਅਗਵਾਈ ਹੇਠ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 20-12-2025
ਦਸੂਹਾ, 19 ਦਸੰਬਰ (ਭੁੱਲਰ)- ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨਾਲ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਪ੍ਰਮਾਤਮਾ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਇਤਿਹਾਸਿਕ ਜਿੱਤ ਦਰਜ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ 'ਆਪ' ਸਰਕਾਰ ਦੇ ਕੰਮਾਂ ਤੋਂ ਬੇਹੱਦ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਬਹੁਤ ਵੱਡਾ ਲੋਕ ਫ਼ਤਵਾ ਦਿੱਤਾ ਗਿਆ ਹੈ ਜਿਸ ਲਈ ਉਹ ਉਨ੍ਹਾਂ ਦੇ ਤਹਿ ਦਿਲੋਂ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਦੀ ਰਾਜਨੀਤੀ, ਯੁੱਧ ਨਸ਼ਿਆਂ ਵਿਰੁੱਧ, ਸਿੰਚਾਈ ਸੁਧਾਰ, ਨਿਰਵਿਘਨ ਬਿਜਲੀ, ਸੜਕ ਨਿਰਮਾਣ, ਰੁਜ਼ਗਾਰ, ਸਿਹਤ, ਸਿੱਖਿਆ ਆਦਿ ਖੇਤਰਾਂ ਵਿਚ ਵਧੀਆ ਪਹਿਲ ਕਦਮੀ ਕਰਨ ਪ੍ਰਤੀ ਲੋਕਾਂ ਦੇ ਡੂੰਘੇ ਵਿਸ਼ਵਾਸ ਨੂੰ ਦਰਸਾਉਂਦੀ ਹੈ | ਵਿਧਾਇਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੇ ਹੱਕ ਵਿਚ ਫ਼ੈਸਲਾ ਦੇ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਇਮਾਨਦਾਰ, ਪਾਰਦਰਸ਼ੀ ਅਤੇ ਲੋਕ ਹਿਤੈਸ਼ੀ ਪ੍ਰਸ਼ਾਸਨ ਚਾਹੁੰਦੇ ਹਨ | ਉਨ੍ਹਾਂ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਉਮੀਦ ਜਤਾਈ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਉਨ੍ਹਾਂ ਪਾਰਟੀ ਦੇ ਸਾਰੇ ਵਰਕਰਾਂ ਸਾਥੀਆਂ ਤੇ ਸਮਰਥਕਾਂ ਦੀ ਮਿਹਨਤ ਨੂੰ ਦਿਲੋਂ ਸਲਾਮ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਜੋ ਦਿਨ-ਰਾਤ ਇਕ ਕਰਕੇ ਪ੍ਰਚਾਰ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ ਹੈ, ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ | ਇਸ ਮੌਕੇ ਕੇਸ਼ਵ ਸੈਣੀ, ਮਨਜੀਤ ਸਿੰਘ ਤਲਵੰਡੀ ਸੱਲਾ, ਪੰਚ ਮਾਨ ਸਿੰਘ, ਮਾਸਟਰ ਕੁਲਵੰਤ ਸਿੰਘ ਜਹੂਰਾ, ਜਸਵੰਤ ਸਿੰਘ ਬਿੱਟੂ, ਸਰਪੰਚ ਲਖਵਿੰਦਰ ਸਿੰਘ ਸੰਮਤੀ ਮੈਂਬਰ, ਪੰਚ ਜਸਵੰਤ ਸਿੰਘ, ਪੰਚ ਤਰਸੇਮ ਸਿੰਘ, ਰਿੰਕੂ ਤੇਜ਼ੀ ਮੈਂਬਰ ਬਲਾਕ ਸੰਮਤੀ, ਪੰਚ ਕੁਲਦੀਪ ਸਿੰਘ, ਗੁਰਨਾਮ ਸਿੰਘ, ਸਰਪੰਚ ਮਲਕੀਤ ਸਿੰਘ ਸਲੇਮਪੁਰ, ਰਾਮ ਸਿੰਘ ਤਲਵੰਡੀ, ਰਵੀ ਗੁਰਾਲਾ, ਬਲਾਕ ਸੰਮਤੀ ਮੈਂਬਰ ਮਨਦੀਪ ਕੌਰ ਕਲਸੀਆ, ਐਡਵੋਕੇਟ ਦਵਿੰਦਰ ਸਿੰਘ ਕਲਸੀਆ, ਗੁਰਦੀਪ ਸਿੰਘ ਕਲਸੀਆ, ਮੋਤਾ ਸਿੰਘ ਕਲਸੀਆ, ਤੀਰਥ ਸਿੰਘ ਕਲਸੀਆ, ਸਰਪੰਚ ਰਜੇਸ਼ ਕੁਮਾਰ ਜਹੂਰਾ, ਗੁਰਦੇਵ ਸਿੰਘ ਰਲਹੱਣ, ਗੁਰਪ੍ਰੀਤ ਸਿੰਘ ਗੋਪਾ, ਕੁਲਦੀਪ ਸਿੰਘ ਤੋਂ ਇਲਾਵਾ ਜੇਤੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਬਲਾਕ ਸੰਮਤੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਬਣੇਗਾ ਸੋਲਰ ਮਾਡਲ ਜ਼ਿਲ੍ਹਾ, 600 ਹੋਣਹਾਰ ਵਿਦਿਆਰਥੀਆਂ ਦੇ ਘਰਾਂ 'ਚ ਲੱਗਣਗੇ ਮੁਫ਼ਤ ਸੋਲਰ ਸਿਸਟਮ-ਆਸ਼ਿਕਾ... ਅਗਲੀ ਖ਼ਬਰ ਡੀ. ਏ. ਵੀ. ਬੀ. ਐੱਡ. ਕਾਲਜ ਦਾ ਮੈਗਜ਼ੀਨ 'ਸ਼ਿਕਸ਼ੋਦਯਾ 2024-25' ਜਾਰੀ <br/>
Ad Position 24