15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਟੀਮ ਵਲੋਂ ਰੰਗੇ ਹੱਥੀਂ ਕਾਬੂ <br/>

Ad Position 21
No active advertisement
ਅਜੀਤ ਡੈਸਕ 20-12-2025
ਦਸੂਹਾ, 19 ਦਸੰਬਰ (ਕੌਸ਼ਲ)-ਤਹਿਸੀਲ ਦਸੂਹਾ ਵਿਚ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ | ਵਿਜੀਲੈਂਸ ਹੁਸ਼ਿਆਰਪੁਰ ਦੇ ਡੀ.ਐੱਸ.ਪੀ. ਮਨਦੀਪ ਸਿੰਘ ਦੀ ਅਗਵਾਈ ਹੇਠ ਟੀਮ ਨੇ ਪਟਵਾਰੀ ਰਾਮ ਸਿੰਘ, ਨਿਵਾਸੀ ਪਿੰਡ ਵਰਿੰਗਲੀ ਬਡਲਾ ਨੂੰ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਗਿ੍ਫ਼ਤਾਰ ਕੀਤਾ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਰੋਹਿਤ ਪੁੱਤਰ ਗੁਰਦਿਆਲ ਸਿੰਘ ਨਿਵਾਸੀ ਭਵਾਨੀ ਨਗਰ ਹੁਸ਼ਿਆਰਪੁਰ ਦੀ ਵਿਰਾਸਤੀ ਜ਼ਮੀਨ ਪਿੰਡ ਬਡਲਾ ਵਿਚ ਸਥਿਤ ਹੈ | ਉਸ ਨੇ ਆਪਣੀ ਵਿਰਾਸਤੀ ਜਾਇਦਾਦ ਦਾ ਇੰਤਕਾਲ ਕਰਵਾਉਣ ਲਈ ਪਟਵਾਰੀ ਨਾਲ ਸੰਪਰਕ ਕੀਤਾ ਸੀ | ਦੋਸ਼ ਹੈ ਕਿ ਪਟਵਾਰੀ ਰਾਮ ਸਿੰਘ ਨੇ ਇੰਤਕਾਲ ਦੀ ਕਾਰਵਾਈ ਪੂਰੀ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ | ਇਸ ਤੋਂ ਤੰਗ ਆ ਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸਾਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ | ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਟੀਮ ਨੇ ਯੋਜਨਾਬੱਧ ਢੰਗ ਨਾਲ ਟਰੈਪ ਲਗਾਇਆ | ਜਿਵੇਂ ਹੀ ਪਟਵਾਰੀ ਨੇ ਨਿਰਧਾਰਿਤ ਰਕਮ ਸ਼ਿਕਾਇਤਕਰਤਾ ਤੋਂ ਲਈ, ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ | ਮੌਕੇ 'ਤੇ ਕਾਨੂੰਨੀ ਕਾਰਵਾਈ ਪੂਰੀ ਕਰਕੇ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਗਈ | ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਪਟਵਾਰੀ ਖ਼ਿਲਾਫ਼ ਭਿ੍ਸ਼ਟਾਚਾਰ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਤਲਵਾੜਾ ਵਿਖੇ ਮਨਰੇਗਾ ਐਕਟ ਨੂੰ ਬੰਦ ਕਰਨ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ <br/>
Ad Position 24