15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 136 ਵਿਦਿਆਰਥੀਆਂ ਨੂੰ ਵੰਡੇ ਸਵੈਟਰ <br/>

Ad Position 21
No active advertisement
ਅਜੀਤ ਡੈਸਕ 20-12-2025
ਦਸੂਹਾ, 17 ਦਸੰਬਰ (ਕੌਸ਼ਲ)- ਸਮਾਜਿਕ ਤੇ ਧਾਰਮਿਕ ਖੇਤਰ ਵਿਚ ਸਰਗਰਮ ਬੀਬੀਆਂ ਦੀ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਬੀਬੀ ਜਤਿੰਦਰ ਕੌਰ ਠੁਕਰਾਲ ਦੀ ਸਰਪ੍ਰਸਤੀ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਦੇ 136 ਵਿਦਿਆਰਥੀਆਂ ਨੂੰ ਕਰੀਬ 50 ਹਜ਼ਾਰ ਰੁਪਏ ਦੇ ਗਰਮ ਸਵੈਟਰ ਭੇਟ ਕੀਤੇ ਗਏ | ਸੁਸਾਇਟੀ ਵਲੋਂ ਇਹ ਉਪਰਾਲਾ ਐਨ.ਆਰ.ਆਈ. ਅਮਰਜੀਤ ਸਿੰਘ (ਜਰਮਨੀ) ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਮੌਕੇ ਬੀਬੀ ਠੁਕਰਾਲ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੀ ਸਿੱਖਿਆ ਅਨੁਸਾਰ ਨਿਸ਼ਕਾਮ ਸੇਵਾ ਨਾਲ ਹੀ ਸਮਾਜ ਵਿਚ ਸੱਚੀ ਸਮਾਨਤਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਸੰਭਵ ਹੈ | ਇਸ ਲਈ ਸਾਨੂੰ ਸਭ ਨੂੰ ਆਪਣੀ ਸਮਰੱਥਾ ਮੁਤਾਬਿਕ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਭਵਿੱਖ ਵਿਚ ਲੋਕ ਭਲਾਈ ਨਾਲ ਜੁੜੇ ਅਜਿਹੇ ਹੋਰ ਉਪਰਾਲੇ ਜਾਰੀ ਰੱਖੇ ਜਾਣਗੇ | ਸਕੂਲ ਦੇ ਹੈੱਡ ਟੀਚਰ ਮਨਦੀਪ ਕੌਰ ਨੇ ਸੁਸਾਇਟੀ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੈਂਬਰ ਬੀਬੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਹੈੱਡ ਟੀਚਰ ਹਰਮਨਪ੍ਰੀਤ ਕੌਰ ਘੁੰਮਣ, ਕਿਰਨ ਸ਼ਰਮਾ, ਕੰਵਲਜੀਤ ਕੌਰ, ਰਵੀ ਕਾਂਤਾ, ਕੁਲਦੀਪ ਕੌਰ, ਅਵਤਾਰ ਕੌਰ, ਪਰਵਿੰਦਰ ਕੌਰ, ਜਸਪਾਲ ਕੌਰ, ਹਰਮੀਤ ਕੌਰ, ਸੁਰਜੀਤ ਕੌਰ, ਕੰਵਲਜੀਤ ਕੌਰ, ਰਜਿੰਦਰ ਕੌਰ, ਮਹਿੰਦਰ ਕੌਰ, ਜੋਤੀ, ਬਿਮਲ ਕੌਰ, ਪਰਮਜੀਤ ਕੌਰ, ਜਸਪਾਲ ਕੌਰ, ਟੀਨੂੰ, ਵਰਿੰਦਰ ਕੌਰ, ਹਰਿੰਦਰ ਕੌਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਹੈਦਰੋਵਾਲ ਨੇ ਕਾਂਗਰਸੀ ਉਮੀਦਵਾਰ ਨੂੰ 321 ਵੋਟਾਂ ਨਾਲ ਹਰਾਇਆ <br/> ਅਗਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ
Ad Position 24