15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਖ਼ਾਨਪੁਰ ਥਿਆੜਾ ਵਿਖੇ ਪਹਿਲਾ ਸ਼ਹੀਦੀ ਸਮਾਗਮ ਭਲਕੇ <br/>

Ad Position 21
No active advertisement
ਅਜੀਤ ਡੈਸਕ 20-12-2025
ਨਸਰਾਲਾ, 19 ਦਸੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿ੍ਪਾ ਸਦਕਾ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲੇ ਤੇ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੀਆਂ ਸ਼ੁੱਭ ਅਸੀਸਾਂ ਦਾ ਸਦਕਾ ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜੇ ਵਾਲਿਆਂ ਅਤੇ ਗੁਰਸ਼ਬਦ ਪ੍ਰਕਾਸ਼ ਪ੍ਰਚਾਰਕ ਜਥੇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ, ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਹਿਲਾ ਮਹਾਨ ਸ਼ਹੀਦੀ ਸਮਾਗਮ ਨਵੀਂ ਆਬਾਦੀ ਪਿੰਡ ਖ਼ਾਨਪੁਰ ਥਿਆੜਾ ਵਿਖੇ ਭਲਕੇ 21 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ | ਕੱਲ੍ਹ ਨੂੰ ਹੋਣ ਵਾਲੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਮਲਕੀਤ ਸਿੰਘ ਖ਼ਾਨਪੁਰ ਥਿਆੜੇ ਵਾਲਿਆਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਬਾਬਾ ਅਮਰਜੀਤ ਸਿੰਘ ਹਰਖੋਵਾਲ ਵਾਲੇ, ਬਾਬਾ ਨਾਗਰ ਸਿੰਘ ਟੂਟੋਮਜਾਰੇ ਵਾਲੇ, ਬਾਬਾ ਜਨਕ ਸਿੰਘ ਡੇਰਾ ਮਾਣਕੋ ਜੱਬੜ ਵਾਲੇ, ਬਾਬਾ ਇੰਦਰ ਦਾਸ ਮੇਘੋਵਾਲ, ਬਾਬਾ ਗੁਰਵਿੰਦਰ ਸਿੰਘ ਨੰਗਲ ਅਰਾਈਆਂ ਵਾਲੇ, ਬਾਬਾ ਮੱਖਣ ਸਿੰਘ ਦਰੀਏ ਵਾਲੇ, ਬਾਬਾ ਮਹਿੰਦਰ ਸਿੰਘ ਸਾਹਰੀ ਵਾਲੇ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ ਵਾਲੇ, ਮਹੰਤ ਤਰਲੋਚਨ ਸਿੰਘ ਡੇਰਾ ਵਿਰੱਕਤਾਂ ਹੁਸ਼ਿਆਰਪੁਰ ਵਾਲੇ ਵੀ ਸੰਗਤਾਂ ਦੇ ਦਰਸ਼ਨ ਕਰਨਗੇ | ਇਸ ਮੌਕੇ ਬਾਬਾ ਤਰਨਜੀਤ ਸਿੰਘ, ਬਾਬਾ ਗੁਰਮੀਤ ਸਿੰਘ ਮੰਡੀ ਗੋਬਿੰਦਗੜ੍ਹ, ਭਾਈ ਕੁਲਵਿੰਦਰ ਸਿੰਘ ਕੰਗਮਾਈ ਵਾਲੇ, ਭਾਈ ਪਰਮਜੀਤ ਸਿੰਘ ਮੇਘੋਵਾਲ ਵਾਲੇ ਆਪਣੇ ਮਨੋਹਰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸਰਪੰਚ ਬਲਰਾਜ ਸਿੰਘ, ਸੁਖਵਿੰਦਰ ਸਿੰਘ, ਸੰਮਤੀ ਮੈਂਬਰ ਜਗਤਾਰ ਸਿੰਘ, ਕਰਨੈਲ ਸਿੰਘ, ਗਿਆਨ ਸਿੰਘ, ਭਾਈ ਗੁਰਬਚਨ ਸਿੰਘ ਹੁਸੈਨਪੁਰ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਜੀਵਨ ਲਾਲ, ਜੋਧਵੀਰ ਸਿੰਘ, ਸਿਮਰਨਜੀਤ ਸਿੰਘ, ਸਰਬਜੀਤ ਸਿੰਘ ਕਾਕਾ, ਸੋਢੀ, ਆਕਾਸ਼ਦੀਪ ਸਿੰਘ ਆਸ਼ੂ ਜੁਝਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਉਮੀਦਵਾਰ ਰਣਜੀਤ ਕੌਰ ਗਗਨੌਲੀ ਨੇ 657 ਵੋਟਾਂ ਲੈ ਕੇ ਕੀਤੀ ਜਿੱਤ ਪ੍ਰਾਪਤ ਅਗਲੀ ਖ਼ਬਰ ਉੱਘੇ ਬਾਗ਼ਬਾਨ ਤੇ ਸਰਪੰਚ ਮਨਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ <br/>
Ad Position 24