12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਗੁਰੂ ਗੋਬਿੰਦ ਸਿੰਘ ਸਕੂਲ 'ਚ ਸਪੋਰਟਸ ਮੀਟ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 21-12-2025
ਅੱਡਾ ਸਰਾਂ, 20 ਦਸੰਬਰ (ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਪਿ੍ੰ: ਹਰਜੀਤ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ | ਇਸ ਦੌਰਾਨ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀ ਖੇਡ ਮੁਕਾਬਲਿਆਂ ਵਿਚ ਭਾਗ ਲੈਣਗੇ | ਸਪੋਰਟਸ ਮੀਟ ਦੇ ਪਹਿਲੇ ਦਿਨ ਨਰਸਰੀ ਕਲਾਸ ਦੀਆਂ ਸਾਰੀਆਂ ਪੰਜ ਸੈਕਸ਼ਨਾਂ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਲਈ ਫਲੈਟ ਰੇਸ ਅਤੇ ਹਰਡਲ ਰੇਸ ਵਰਗੀਆਂ ਮਨੋਰੰਜਕ ਦੌੜਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਬੱਚਿਆਂ ਨੇ ਪੂਰੇ ਆਤਮਵਿਸ਼ਵਾਸ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਖੇਡ ਮੈਦਾਨ 'ਚ ਆਪਣੇ ਨੰਨੇ ਬੱਚਿਆਂ ਨੂੰ ਪ੍ਰਦਰਸ਼ਨ ਕਰਦੇ ਵੇਖ ਕੇ ਮਾਪਿਆਂ ਵਿਚ ਵੀ ਖ਼ਾਸ ਉਤਸ਼ਾਹ ਨਜ਼ਰ ਆਇਆ ਅਤੇ ਮੈਦਾਨ ਤਾਲੀਆਂ ਦੀ ਗੂੰਜ ਨਾਲ ਗੂੰਜਦਾ ਰਿਹਾ | ਕੁੱਲ ਮਿਲਾ ਕੇ ਸਪੋਰਟਸ ਮੀਟ ਦਾ ਪਹਿਲਾ ਦਿਨ ਬਹੁਤ ਹੀ ਸਫਲ ਅਤੇ ਯਾਦਗਾਰ ਰਿਹਾ, ਜੋ ਆਉਣ ਵਾਲੇ ਦਿਨਾਂ ਦੀਆਂ ਖੇਡ ਗਤੀਵਿਧੀਆਂ ਲਈ ਇੱਕ ਉਤਮ ਸ਼ੁਰੂਆਤ ਸਾਬਿਤ ਹੋਇਆ | ਇਸ ਮੌਕੇ ਸਕੂਲ ਦੇ ਪ੍ਰਧਾਨ ਤਰਸੇਮ ਸਿੰਘ, ਉਪ-ਪ੍ਰਧਾਨ ਬਲਬੀਰ ਸਿੰਘ ਤੱਗੜ, ਸਕੱਤਰ ਸੁਰਿੰਦਰ ਸਿੰਘ ਨੇ ਨੰਨ੍ਹੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ | ਇਸ ਤੋਂ ਇਲਾਵਾ ਮੈਨੇਜਮੈਂਟ ਮੈਂਬਰ ਜੇ.ਐਸ. ਸੰਧੂ, ਰਾਜਵਿੰਦਰ ਢਿੱਲੋਂ, ਮੋਹਨ ਰੂਪ ਰਾਏ ਅਤੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ 351 ਵਿਦਿਆਰਥੀਆਂ ਦੀ ਧਾਰਮਿਕ ਅਤੇ ਨੈਤਿਕ ਪ੍ਰੀਖਿਆ 'ਚ ਹਿੱਸਾ ਲਿਆ ਅਗਲੀ ਖ਼ਬਰ ਰੇਲਵੇ ਕਰਮਚਾਰੀ ਦੀ ਇਮਾਨਦਾਰੀ-ਜਨ ਸ਼ਤਾਬਦੀ ਐਕਸਪੈੱ੍ਰਸ ਵਿਚ ਯਾਤਰੀ ਦਾ ਗੁਆਚਿਆ ਬੈਗ ਨਕਦੀ ਸਮੇਤ ਕੀਤਾ ਵਾਪਸ <br/>...
Ad Position 24